ਭਵਾਨੀਗੜ੍ਹ :- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਨੇੜੇ ਇਕ ਬਲੈਰੋ ਗੱਡੀ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ‘ਚ ਪਤੀ-ਪਤਨੀ ਦੀ ਮੌਤ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਰੇਤਗੜ੍ਹ ਦੇ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਕੇ. ਪੀ. ਸਿੰਘ, ਆਪਣੀ ਪਤਨੀ ਹਰਵਿੰਦਰ ਕੌਰ ਅਤੇ ਇਕ ਹੋਰ ਔਰਤ ਮਮਤਾ ਰਾਣੀ ਨੂੰ ਲੈ ਕੇ ਆਪਣੇ ਮੋਟਰਸਾਈਕਲ ‘ਤੇ ਹਰਕਿਸ਼ਨਪੁਰਾ ਸਥਿਤ ਧਾਗਾ ਫੈਕਟਰੀ ਤੋਂ ਡਿਊਟੀ ਕਰਕੇ ਵਾਪਸ ਆਪਣੇ ਪਿੰਡ ਰੇਤਗੜ੍ਹ ਨੂੰ ਜਾ ਰਹੇ ਸੀ। ਇਸੇ ਦੌਰਾਨ ਜਦੋਂ ਉਹ ਫ਼ੌਜੀਆਂ ਦੇ ਟਰੇਨਿੰਗ ਸੈਂਟਰ ਕੋਲ ਪਹੁੰਚੇ ਤਾਂ ਬੋਲੈਰੋ ਗੱਡੀ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਦੌਰਾਨ ਕੇ. ਪੀ. ਸਿੰਘ ਅਤੇ ਉਸ ਦੀ ਪਤਨੀ ਹਰਵਿੰਦਰ ਕੌਰ ਦੀ ਮੌਤ ਹੋ ਗਈ ਜਦੋਂ ਕਿ ਮਮਤਾ ਰਾਣੀ ਗੰਭੀਰ ਰੂਪ ‘ਚ ਜ਼ਖ਼ਮੀ ਗਈ, ਜਿਸ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ। ਉੱਧਰ ਇਸ ਹਾਦਸੇ ਸਬੰਧੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।