ਜਲੰਧਰ, 19 ਨਵੰਬਰ

ਉਪ ਮੁੱਖ ਮੰਤਰੀ ਓ.ਪੀ. ਸੋਨੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਦੂਜੇ ਕਾਰਜਕਾਲ ਲਈ ਰਾਹ ਪੱਧਰਾ ਕਰਨਗੇ।

ਉਪ ਮੁੱਖ ਮੰਤਰੀਜਿਨ੍ਹਾਂ ਨਾਲ ਸੂਬਾ ਕਾਂਗਰਸ ਇੰਚਾਰਜ ਹਰੀਸ਼ ਚੌਧਰੀਕੈਬਨਿਟ ਮੰਤਰੀ ਪਰਗਟ ਸਿੰਘਸੰਸਦ ਮੈਂਬਰ ਚੌਧਰੀ ਸੰਤੋਖ ਸਿੰਘਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇ.ਪੀ.ਵਿਧਾਇਕ ਸੁਸ਼ੀਲ ਰਿੰਕੂਅਵਤਾਰ ਹੈਨਰੀ ਜੂਨੀਅਰਰਜਿੰਦਰ ਬੇਰੀਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨਨੇ ਸਥਾਨਕ ਕਾਂਗਰਸ ਭਵਨ ਵਿਖੇ ਹੋਈ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੇਸ਼ ਵਿੱਚ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾਉਣਬਿਜਲੀ ਅਤੇ ਪਾਣੀ ਦੇ ਬਕਾਇਆ ਬਿੱਲ ਮੁਆਫ਼ ਕਰਨਲਾਲ ਲਕੀਰ ਦੇ ਅੰਦਰ ਜਾਇਦਾਦਾਂ ਵਾਲੇ ਜ਼ਮੀਨ ਮਾਲਕਾਂ ਨੂੰ ਮਾਲਕਾਨਾ ਦੇ ਹੱਕ ਦੇਣ ਸਮੇਤ ਹੋਰ ਕਈ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ 90 ਫੀਸਦੀ ਤੋਂ ਵੱਧ ਚੋਣ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ ਜਦਕਿ ਬਾਕੀ ਵਾਅਦੇ ਪੂਰੇ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ।

                 ਸੋਨੀ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਨੇ ਵਰਕਰਾਂ ਵਿੱਚ ਇੱਕ ਨਵਾਂ ਵਿਸ਼ਵਾਸ ਪੈਦਾ ਕੀਤਾ ਹੈਜਿਸ ਨਾਲ ਸੂਬੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਕਿਉਂਕਿ ਸਰਕਾਰ ਵੱਲੋਂ ਫੰਡਾਂ ਲਈ ਸਾਰੀਆਂ ਪ੍ਰਮੁੱਖ ਮੰਗਾਂ ਪਹਿਲਾਂ ਹੀ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਹੁਣ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ।

                ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਵੱਲੋਂ ਹਰ ਵਰਗ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਦਾ ਰਿਹਾ ਹੈ।

                ਇਸ ਤੋਂ ਪਹਿਲਾਂ ਸਾਰੇ ਆਗੂਆਂ ਵੱਲੋਂ ਸ਼੍ਰੀ ਹਰੀਸ਼ ਚੌਧਰੀ ਦਾ ਕਾਂਗਰਸ ਭਵਨ ਵਿਖੇ ਸਵਾਗਤ ਕੀਤਾ ਗਿਆ। ਇਸ ਦੌਰਾਨ ਪਾਰਟੀ ਆਗੂਆਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ।