ਅੱਜ ਮਿਤੀ 25/08/2021 ਨੂੰ ਜਲੰਧਰ ਵਿਖੇ ਸਾਰੇ ਪੰਜਾਬ ਦੇ ਵਿਦਿਆਰਥੀਆਂ ਨੂੰ ਜਾਣੂ ਕਰਨ ਲਈ SOI ਦੇ ਕੌਮੀ ਪ੍ਰਧਾਨ ਰੌਬਿਨ ਬਰਾੜ ਤੇ ਸਰਪ੍ਰਸਤ ਭੀਮ ਵੜੈਚ  ਦੇ ਦਿਸ਼ਾ ਨਿਰਦੇਸ਼ਾਂ ਤੇ ਦੋਆਬਾ ਜੋਨ-2!ਦੇ ਪ੍ਰਧਾਨ ਗੁਰਿੰਦਰ ਸਿੰਘ ਸੋਨੂੰ ਬੈਨਾਪੁਰ ਵੱਲੋਂ ਜਲੰਧਰ ਧਰਨਾ ਦਿੱਤਾ ਗਿਆ ।ਸੋਨੂੰ ਨੇ ਦੱਸਿਆ ਕਿ ਵੀ.ਸੀ ਵੱਲੋ. ਯੂਨੀਵਰਸਿਟੀ ਦਾ ਭਗਵਾਂਕਰਨ ਕੀਤਾ ਜਾ ਰਿਹਾ ਹੈ ਤੇ ਸੈਨੇਟ ਚੋਣਾਂ ਰੱਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਤੇ ਹਨ । ਸੋਨੂੰ ਨੇ ਕਿਹਾ ਕਿ ਵਾਈਸ ਚਾਂਸਲਰ ਡਾ. ਰਾਜ ਕੁਮਾਰ ਇਕ ਤੈਅ ਯੋਜਨਾ ਅਨੁਸਾਰ ਕੰਮ ਕਰ ਰਹੇ ਹਨ ਤੇ ਆਪਣੀ ਨਿਯੁਕਤੀ ਤੋਂ ਤੁਰੰਤ ਬਾਅਦ ਆਰ ਐਸ ਐਸ ਤੋਂ ਆਸ਼ੀਰਵਾਦ ਲੈਣ ਮਗਰੋਂ ਵੀ ਸੀ ਨੇ ਯੂਨੀਵਰਸਿਟੀ ਦੀਆਂ ਸਾਰੀਆਂ ਪ੍ਰਮੁੱਖ ਪੋਸਟਾਂ ’ਤੇ ਆਰ ਐਸ ਵਰਕਰ ਨਿਯੁਕਤ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਕਿਉਂਕਿ ਸੈਨੇਟ ਤੇ ਸਿੰਡੀਕੇਟ ਸਿਲੇਬਸ ਬਦਲਣ ਦੇ ਰਾਹ ਵਿਚ ਅੜਿਕਾ ਬਣ ਰਹੀਆਂ ਸਨ, ਇਸ ਲਈ ਉਹਨਾਂ ਦੀ ਮਿਆਦ ਖਤਮ ਹੋਣ ਤੋਂ ਬਾਅਦ ਚੋਣਾਂ ਹੀ ਨਹੀਂ ਕਰਵਾਈਆਂ ਗਈਆਂ। ਉਹਨਾਂ ਕਿਹਾ ਕਿ ਨਾਲ ਹੀ ਇਕ 11 ਮੈਂਬਰੀ ਉਚ ਤਾਕਤੀ ਕਮੇਟੀ ਬਣਾ ਦਿੱਤੀ ਗਈ ਤਾਂ ਜੋ ਆਰ ਐਸ ਐਸ ਲਾਬੀ ਦੀਆਂ ਹਦਾਇਤਾਂ ਅਨੁਸਾਰ ਸਿਫਾਰਸ਼ਾਂ ਕੀਤੀਆਂ ਜਾ ਸਕਣ।
ਸੋਨੂੰ ਨੇ ਕਿਹਾ ਕਿ ਉਚ ਤਾਕਤੀ ਕਮੇਟੀ ਵਿਚ ਸੈਨੇਟ ਜਾਂ ਸਿੰਡੀਕੇਟ ਦਾ ਇੱਕ ਵੀ ਮੈਂਬਰ ਸ਼ਾਮਲ ਨਹੀਂ ਕੀਤਾ ਗਿਆ ਤੇ ਇਸਨੇ ਯੂਨੀਵਰਸਿਟੀ ਦੇ ਖੇਤਰੀ ਅਧਿਕਾਰ ਖੇਤਰ ਨੁੰ ਸਿਰਫ ਮੁਹਾਲੀ ਨਗਰ ਨਿਗਮ ਦੀਆਂ ਹੱਦਾਂ ਤੱਕ ਤੈਅ ਕਰ ਦਿੱਤਾ। ਇਸਦਾ ਮਤਲਬ ਇਹ ਹੈ ਕਿ ਯੂਨੀਵਰਸਿਟੀ ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਹੁਸ਼ਿਆਰਪੁਰ ਤੇ ਮੋਗਾ ਜ਼ਿਲਿ੍ਹਆਂ ਦੇ ਕਾਲਜਾਂ ਦੀ ਮਾਨਤਾ ਖਤਮ ਕਰਨਾ ਚਾਹੁੰਦੀ ਹੈ। ਕਮੇਟੀ ਨੇ ਚੁਣੀਆਂ ਹੋਈਆਂ ਸੈਨੇਟ ਤੇ ਸਿੰਡੀਕੇਟ ਦੀ ਥਾਂ ਡੰਮੀ ਸੰਸਥਾਵਾਂ ਬਣਾਉਣ ਦੀ ਤਜਵੀਜ਼ ਵੀ ਤਿਆਰ ਕਰ ਦਿੱਤੀ। ਸੈਨੇਟ ਬਾਰੇ ਨਵੀਂ ਤਜਵੀਜ਼ ਅਨੁਸਾਰ ਇਸਦੇ ਪੰਦਰਾਂ ਮੈਂਬਰ ਜੋ ਰਜਿਸਟਰਡ ਗਰੈਜੂਏਟ ਹਲਕਿਆਂ ਤੋਂ, ਉਹਨਾਂ ਦੀ ਥਾਂ ਹੁਣ ਇਸਦੇ ਸਿਰਫ ਚਾਰ ਮੈਂਬਰ ਹੋਣਗੇ ਤੇ ਉਹ ਵੀ ਵਾਈਸ ਚਾਂਸਲਰ ਵੱਲੋ ਨਿਯੁਕਤ ਕੀਤੇ ਜਾਣਗੇ।ਇਸੇ ਕਰਕੇ ਸਿੰਡੀਕੇਟ ਜੋ ਕਿ ਯੂਨੀਵਰਸਿਟੀ ਦੇ ਫੈਸਲੇ ਲੈਣ ਵਾਲੀ ਸਰਵਉਚ ਸੰਸਥਾ ਸੀ, ਉਸਦੇ ਮੈਂਬਰਾਂ ਦੀ ਗਿਣਤੀ 18 ਤੋਂ ਘਟਾ ਕੇ 13 ਕਰ ਦਿੱਤੀ ਗਈ ਹੈ ਤੇ ਇਹਨਾਂ ਵਿਚੋਂ ਵੀ 10 ਨਾਮਜ਼ਦ ਮੈਂਬਰ ਤੇ 3 ਐਕਸ ਆਫੀਸ਼ੀਓ ਮੈਂਬਰ ਹੋਣਗੇ। ਇਸ ਵੇਲੇ ਸਾਰੇ 18 ਮੈਂਬਰਾਂ ਦੀ ਚੋਣ ਕੀਤੀ ਜਾਂਦੀ ਹੈ। ਐਸ ਓ ਆਈ ਵੱਲੋ ਚੰਡੀਗੜ੍ਹ ਵਿਖੇ ਵੀ ਲਗਾਤਾਰ ਧਰਨਾ ਦਿੱਤਾ  ਰਿਹਾ ਸੋਨੂੰ ਵੱਲੋ ਸਮੁੱਚੀਆਂ ਵਿਦਿਆਰਥੀ ਜਥੇਬੰਦੀਆਂ ਨੂੰ ਅਪੀਲ ਵੀ ਕੀਤੀ ਕਿ ਹੁੰਮ ਹੁੰਮਾ ਕੇ ਧਰਨੇ ਵਿੱਚ ਪਹੁੰਚੋ ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਹਰਨੇਕ ਚੀਮਾ, ਰਣਬੀਰ ਸਿੰਘ,ਲਵਪ੍ਰੀਤ ਸਿੰਘ ਘੁੰਮਣਹਰਨੇਕ ਚੀਮਾ,ਸ਼ਰਨ ਮਾਨ,ਹਰਜਾਪ ਸੰਘਾ,ਆਲਮਬੀਰ ਸਿੰਘ,ਜੀਤਾ ਸੁੰਨੜਾ,ਮਨੀਨਦਰ ਮੱਲੀ,ਕਿਰਨਾ ਤੱਖਰ ਤੇ ਹੋਰ ਆਗੂ ਹਾਜਰ ਸਨ ।