ਜਲੰਧਰ : ਜਿਲ੍ਹੇ ਵਿੱਚ ਫ਼ਤੁੋਟ; ਆਯੂਸ਼ਮਾਨ ਭਾਰਤ – ਸਰਬੱਤ ਸਿਹਤ ਬੀਮਾ ਯੋਜਨਾ ਫ਼ਤੁੋਟ; ਦੀ ਸ਼ੁਰੂਆਤ ਹੋਣ ਦੇ
ਮੱਦੇਨਜ਼ਰ ਸਿਹਤ ਵਿਭਾਗ ਜਲੰਧਰ ਵੱਲੋਂ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਪਿੰਟੂ ਅਤੇ ਇਲੈੱਕਟ੍ਰਾਨਿਕ
ਮੀਡੀਆ ਦੇ ਪ੍ਰਤੀਨਿਧਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਜਲੰਧਰ ਡਾ. ਗੁਰਿੰਦਰ ਕੌਰ ਚਾਵਲਾ ਵੱਲੋੰ ਜਿਲੇ੍ਹ
ਵਿੱਚ ਫ਼ਤੁੋਟ; ਆਯੂਸ਼ਮਾਨ ਭਾਰਤ – ਸਰਬੱਤ ਸਿਹਤ ਬੀਮਾ ਯੋਜਨਾ ਫ਼ਤੁੋਟ; ਦੇ ਅੰਤਰਗਤ ਦਿੱਤੀ ਜਾਣ ਵਾਲੀ ਸਿਹਤ ਸਹੂਲਤ ਬਾਰੇ
ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਅਗਸਤ ਨੂੰ ਰੈੱਡ ਕਰਾਸ ਭਵਨ ਜਲੰਧਰ ਵਿਖੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਜਾ
ਰਹੀ ਹੈ ਇਸ ਜਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਮਾਨਯੋਗ ਸ੍ਰੀ ਸੰਤੋਖ ਸਿੰਘ ਚੌਧਰੀ ਮੈਂਬਰ ਪਾਰਲੀਮੈਟਂ ਜਲੰਧਰ
ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ।ਇਸ ਯੋਜਨਾ ਦੇ ਅੰਤਰਗਤ ਜਿਲ੍ਹੇ ਵਿੱਚ 2.91 ਲੱਖ ਪਰਿਵਾਰਾਂ ਨੂੰ ਇਸ
ਯੋਜਨਾ ਦੇ ਤਹਿਤ ਲਾਭ ਦੇਣ ਲਈ ਈ – ਕਾਰਡ ਦਿੱਤੇ ਜਾ ਰਹੇ ਹਨ। ਜ਼ਿਲ੍ਹੇ ਵਿੱਚ 100 ਕਾਮਨ ਸਰਵਿਸ ਸੈਂਟਰ ਬਣਾਏ ਗਏ
ਹਨ, ਜਿੱਥੇ ਕੋਈ ਵੀ ਵਿਅਕਤੀ ਆਪਣਾ ਈ-ਕਾਰਡ ਬਣਵਾ ਸਕਦਾ ਹੈ। ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰੀ
ਵੱਲੋਂ ਹਸਪਤਾਲ ਵਿੱਚ ਦਾਖਲ ਹੋਣ ਦੀ ਸੂਰਤ ਵਿੱਚ ਹਰ ਸਾਲ ਪੰਜੀਕ੍ਰਿਤ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ
ਦੀ ਸਹੂਲਤ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਜ਼ਿਲ੍ਹੇ ਵਿੱਚ ਲੋੜਵੰਦ ਲੋਕਾਂ
ਨੂੰ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫਤ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਈ
ਜਾਵੇਗੀ ।ਸਿਵਲ ਸਰਜਨ ਵੱਲੋਂ ਸਿਹਤ ਵਿਭਾਗ ਦੇ ਮੈਡੀਕਲ ਅਧਿਕਾਰੀਆਂ , ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਨੂੰ
ਹਦਾਇਤ ਕੀਤੀ ਗਈ ਕਿ ਆਮ ਲੋਕਾਂ ਨੂੰ ਫ਼ਤੁੋਟ; ਆਯੂਸ਼ਮਾਨ ਭਾਰਤ – ਸਰਬੱਤ ਸਿਹਤ ਬੀਮਾ ਯੋਜਨਾ ਫ਼ਤੁੋਟ; ਬਾਰੇ
ਵਿਸਥਾਰਿਤ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਆਮ ਲੋਕਾਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਇਆ ਜਾ ਸਕੇ ।
।ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਐਸ.ਈ.ਸੀ.ਸੀ. ਡਾਟਾ ਵਿੱਚ ਸ਼ਾਮਿਲ ਪਰਿਵਾਰ , ਨੀਲੇ ਰਾਸ਼ਨ ਕਾਰਡ ਧਾਰਕ
ਪਰਿਵਾਰ , ਛੋਟੇ ਵਪਾਰੀ , ਕਿਸਾਨ ਪਰਿਵਾਰ , ਕਿਰਤ ਵਿਭਾਗ ਅਤੇ ਪੰਜਾਬ ਕੋਲ ਪੰਜੀਕ੍ਰਿਤ ਉਸਾਰੀ ਕਾਮੇ ਲੈ ਸਕਦੇ ਹਨ
।ਜਿਨ੍ਹਾਂ ਵਿਆਕਤੀਆਂ ਦਾ ਨਾਮ ਲਿਸਟ ਵਿੱਚ ਦਰਜ ਹੈ ਪਰ ਈ-ਕਾਰਡ ਨਹੀਂ ਬਣਿਆ ਹੈ ਤਾਂ ਉਹ ਵਿਅਕਤੀ ਈ-ਕਾਰਡ
ਬਣਵਾਉਣ ਲਈ ਆਪਣੇ ਨਾਲ ਆਧਾਰ ਕਾਰਡ , ਰਾਸ਼ਨ ਕਾਰਡ , ਵਿਅਕਤੀਗਤ ਪੈਨ ਕਾਰਡ ( ਛੋਟੇ ਵਪਾਰੀ ) , ਪੰਜੀਕ੍ਰਿਤ
ਕਾਮੇ ਵਿਭਾਗ ਵੱਲੋਂ ਜਾਰੀ ਕਾਰਡ ਦਸਤਾਵੇਜ਼ ਲੈ ਕੇ ਨੇੜੇ ਦੇ ਕਾਮਨ ਸਰਵਿਸ ਸੈਂਟਰ ਵਿੱਚ ਜਾ ਕੇ 30 ਰੁ: ਜਮ੍ਹਾ
ਕਰਵਾ ਕੇ ਈ-ਕਾਰਡ ਬਣਵਾ ਸਕਦੇ ਹਨ।।ਆਯੂਸ਼ਮਾਨ ਭਾਰਤ – ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਵਧੇਰੇ ਜਾਣਕਾਰੀ
ਲਈ ਟੋਲ ਫ੍ਰੀ ਹੈਲਪਲਾਈਨ ਨੰਬਰ 104 ਫ਼#39;ਤੇ ਸੰਪਰਕ ਕੀਤਾ ਜਾ ਸਕਦਾ ਹੈ ।