ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਵਕਤਾ ਪ੍ਰਧਾਨ ਜਿਲ੍ਹਾ ਮਹਿਲਾ ਕਾਂਗਰਸ ਅਤੇ ਕੌਸਲਰ ਵਾਰਡ ਨੰਬਰ-20 ਡਾ ਜਸਲੀਨ ਸੇਠੀ ਨੇ ਆਪਣੇ ਵਾਰਡ ਨੰਬਰ-20 ਵਿੱਚ ਪੈਂਦੇ ਅਬਾਦਪੁਰਾ ਦੇ ਨੀਲੇ ਕਾਰਡ ਧਾਰਕ ਪਰਿਵਾਰਾ ਨੂੰ ਸਮਾਰਟ ਕਾਰਡ ਵੰਡੇ। ਡਾ ਸੇਠੀ ਨੇ ਦੱਸਦੇ ਹੋਏ ਕਿਹਾ ਕਿ ਇਸ ਤੋ ਪਹਿਲਾ ਲਾਭਪਾਤਰੀਆਂ ਨੂੰ ਕਾਰਡਾ ਦੀ ਸੰਭਾਲ ਸਬੰਧੀ ਤੇ ਕਈ ਕਿਸਮ ਦੀਆਂ ਹੋਰ ਮੁਸ਼ਕਿਲਾ ਆਉਦੀਆਂ ਸਨ ਜਿਨ੍ਹਾਂ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਲਾਘਾਯੋਗ ਕਦਮ ਚੁਕਿਆ ਹੈ ਕਿ ਲੋੜਵੰਦਾ ਨੂੰ ਸਸਤਾ ਰਾਸ਼ਨ ਦੇਣ ਲਈ ਸਮਾਰਟ ਰਾਸ਼ਨ ਕਾਰਡਾ ਦਿੱਤੇ ਜਾਣ ਜਿਸਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ।ਕੈਂਪਟਨ ਅਮਰਿੰਦਰ ਸਿੰਘ ਜੀ ਨੇ ਲੋੜਵੰਦ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਤੇ ਰਾਸ਼ਨ ਪਾਰਦਰਸ਼ੀ ਢੰਗ ਨਾਲ ਦਿਵਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਨਾਲ ਲਾਭਪਾਤਰੀ ਕਿਸੇ ਵੀ ਰਾਸ਼ਨ ਡਿਪੂ ਤੋ ਰਾਸ਼ਨ ਲੈ ਸਕਦੇ ਹਨ। ਇਸ ਨਾਲ ਲਾਭਪਾਤਰੀਆਂ ਦੀਆਂ ਸ਼ਿਕਾਈਤਾਂ ਵੀ ਖਤਮ ਹੋਣਗੀਆਂ ਅਤੇ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਵੀ ਮਿਲੇਗਾ।