ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਭਾਰਤ ਰਤਨ ਡਾ.ਬੀ.ਆਰ ਅੰਬਦੇਕਰ ਦੀ ਵਿਚਾਰਧਾਰਾ ਵਾਲੇ ਜਿਸ ਵਿੱਚ ਬਰਾਬਰਤਾ, ਫਿਰਕੂਸਦਭਾਵਨਾ ਅਤੇ ਭਰਾਤਰੀ ਪਿਆਰ ਵਾਲੇ ਸਮਾਜ ਦੇ ਧਾਰਨੀ ਬਣਨ ਦਾ ਸੱਦਾ ਦਿੱਤਾ ਗਿਆ।
ਸਥਾਨਕ ਅੰਬੇਦਕਰ ਭਵਨ ਵਿਖੇ ਡਾ.ਬੀ.ਆਰ.ਅੰਬੇਦਕਰ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਅੰਬੇਦਕਰ ਸੈਨਾ ਵਲੋਂ ਲਗਾਏ ਗਏ ਖੂਨਦਾਨ ਕੇੈਂਪ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ ਨੇ ਕਿਹਾ ਕਿ ਡਾ.ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ਨੂੰ ਜ਼ਿਲ੍ਹੇ ਦੇ ਹਰ ਕੋਨੇ-ਕੋਨੇ ਵਿਚ ਪਹੁੰਚਾਉਣ ਦੀ ਲੋੜ ਹੈ ਜਿਸ ਵਿੱਚ ਨੌਜਵਾਨ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾ.ਅੰਬਦੇਕਰ ਜੀ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਉਨਾਂ ਦੇ ਦਿਖਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ.ਅੰਬੇਦਕਰ ਨੂੰ ਇਹ ਸੱਚੀ ਸਰਧਾਂਜ਼ਲੀ ਹੋਵੇਗੀ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਵਿਸ਼ਵ ਦੀ ਸਭ ਤੋਂ ਵੱਡੇ ਲੋਕਤੰਤਰ ਦਾ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿੱਚ ਬਾਬਾ ਸਾਹਿਬ ਦਾ ਯੋਗਦਾਨ ਵਿਲੱਖਣ ਹੈ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਬਾਬਾ ਸਾਹਿਬ ਨੇ ਆਪਣੀ ਸਾਰੀ ਜਿੰਦਗੀ ਸਮਾਜਿਕ ਨਿਆਂ, ਬਰਾਬਰਤਾ ਅਤੇ ਦਬਲੇ ਕੁਚਲੇ ਤੇ ਗਰੀਬ ਲੋਕਾਂ ਦੀ ਭਲਾਈ ਲਈ ਲਗਾ ਦਿੱਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਲੋਂ ਕਮਜ਼ੋਰ ਲੋਕਾਂ ਨੂੰ ਮਜ਼ਬੂਤ ਬਣਾਉਣ ਲਈ ਅਨੇਕਾਂ ਪਹਿਲ ਕਦਮੀਆਂ ਕੀਤੀਆਂ ਜੋ ਕਿ ਪੂਰੇ ਵਿਸ਼ਵ ਵਿੱਚ ਮਿਸਾਲ ਹਨ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਡਾ.ਬੀ.ਆਰ ਅੰਬੇਦਕਰ ਪੂਰੇ ਵਿਸ਼ਵ ਵਿੱਚ ਇਕ ਵਿਲੱਖਣ ਸ਼ਖਸੀਅਤ ਸਨ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਬਾਬਾ ਸਾਹਿਬ ਦੀ ਮਿਹਨਤ ਅਤੇ ਦੂਰ ਅੰਦੇਸ਼ੀ ਸੋਚ ਸਦਕਾ ਹੋਂਦ ਵਿੱਚ ਆਇਆ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਜਾਤ-ਪਾਤ, ਰੰਗ ਨਸਲ ਅਤੇ ਸਭ ਲਈ ਨਿਆਂ ਅਤੇ ਬਰਾਬਰਤਾ ਵਾਲਾ ਸਮਾਜ ਸਿਰਜਣ ਲਈ ਸਾਂਝੇ ਯਤਨ ਕੀਤੇ ਜਾਣ।
ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਰਜਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਸਰਬਜੀਤ ਕੌਰ ਅਤੇ ਹੋਰ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਸੰਸਥਾ ਦੇ ਆਗੂ ਰਾਜ ਕੁਮਾਰ ਰਾਜੂ, ਸੁਖਵਿੰਦਰ ਕੋਟਲੀ, ਜੱਸੀ ਤੱਲਣ, ਬਲਵਿੰਦਰ ਬੁੱਗਾ, ਅਮਰਜੀਤ ਬਜੂਹਾ, ਕੁਵਿੰਦਰ ਬੈਂਸ, ਗੁਲਜ਼ਾਰੀ ਲਾਲ ਕੌਲ, ਜਸਵਿੰਦਰ ਬੱਲ, ਜਸਬੀਰ ਜੱਸੀ, ਸੁਖਦੇਵ ਸੁੱਖੀ, ਜਤਿਨ ਮੋਟੂ, ਜੱਸੀ ਤਲੱਣ, ਰਮੇਸ਼ ਚੋਹਕਾ, ਦੀਪਕ, ਦਿਲਬਾਰਾ ਸੱਲਣ, ਗੌਰਵ ਮਡਾਰ, ਅਮਨਹੀਰ, ਬਿੱਧੀ ਚੰਦ, ਜਗੀਰ ਸਿੰਘ, ਤਰਲੋਕ ਵੇਂਡਲ, ਰਾਮ ਲਾਲ, ਮਹਿੰਦਰ ਮੇਹੜੂ, ਕੀਮਤੀ ਲਾਲ ਅਤੇ ਹੋਰਨਾਂ ਵਲੋਂ ਆਈਆਂ ਸਖਸ਼ੀਅਤਾਂ ਦਾ ਸਵਾਗਤ ਕੀਤਾ ਗਿਆ।