ਜਲੰਧਰ, 03 ਨਵੰਬਰ 2020
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਬਲਕਾਰ ਸਿੰਘ ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੇਗਾ ਅਤੇ ਵਿਅਕਤੀ/ਯਾਤਰੀ ਦਾ ਰਿਕਾਰਡ ਰਜਿਸਟਰ ‘ਤੇ ਮੇਨਟੇਨ ਕਰੇਗਾ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ‘ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।
ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ‘ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣਗੇ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ•ੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ।
ਡਿਪਟੀ ਕਮਿਸ਼ਨਰ ਪੁਲਿਸ ਵਲੋਂ ਜਾਰੀ ਇਕ ਹੋਰ ਹੁਕਮ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਸਾਰੇ ਰੈਸਟੋਰੇਂਟ, ਕਲੱਬ, ਬਾਰ, ਪੱਬ ਅਤੇ ਅਜਿਹੀਆਂ ਹੋਰ ਖਾਣ-ਪੀਣ ਵਾਲੀਆਂ ਥਾਵਾਂ ਜਿਨਾਂ ਪਾਸ ਲਾਇਸੰਸ ਹਨ ਰਾਤ 11 ਵਜੇ ਤੋਂ ਬਾਅਦ ਭੋਜਨ ਅਤੇ ਸ਼ਰਾਬ ਆਦਿ ਪਰੋਸਣ ਦੇ ਨਾਲ-ਨਾਲ ਕਿਸੇ ਨਵੇਂ ਗ੍ਰਾਹਕ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਣਗੇ।
ਹੁਕਮਾਂ ਵਿੱਚ ਅੱਗੇ ਕਿਹਾ ਗਿਆ ਕਿ ਸਾਰੇ ਰੈਸਟੋਰੈਂਟ, ਕਲੱਬ, ਬਾਰ, ਪੱਬ ਅਤੇ ਹੋਰ ਜਿਨਾਂ ਪਾਸ ਖਾਣ ਤੇ ਪੀਣ ਦੀਆਂ ਥਾਵਾਂ ਦੇ ਲਾਇਸੰਸ ਹਨ ਅੱਧੀ ਰਾਤ 11.30 ਵਜੇ ਤੋਂ ਬਾਅਦ ਬੰਦ ਰਹਿਣਗੇ। ਸ਼ਰਾਬ ਦੇ ਠੇਕੇ ਦੇ ਨਾਲ ਜੇ ਕੋਈ ਅਹਾਤਾ ਹੈ ਤਾਂ ਇਹ ਰਾਤ 11 ਵਜੇ ਤੋਂ ਬਾਅਦ ਮੁਕੰਮਲ ਤੌਰ ‘ਤੇ ਬੰਦ ਰਹਿਣਗੇ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਬਾਅਦ ਡੀ.ਜੇ. ਅਤੇ ਉੱਚੀ ਅਵਾਜ਼ ਵਿੱਚ ਮਿਊਜ਼ਿਕ ਸਿਸਟਮ ਚਲਾਉਣ ‘ਤੇ ਵੀ ਪਾਬੰਦੀ ਹੋਵੇਗੀ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਖੇਤਰ ਅਧੀਨ ਆਉਂਦੇ ਪਿੰਡਾਂ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਗਈ ਹਨ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਸਾਰੀਆਂ ਪੰਚਾਇਤਾਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਜਾਰੀ ਆਦੇਸ਼ਾਂ ਅਨੁਸਾਰ ਠੀਕਰੀ ਪਹਿਰੇ ਲਗਾਏ ਜਾਣ ਅਤੇ ਠੀਕਰੀ ਪਹਿਰਾ ‘ਤੇ ਤਾਇਨਾਤ ਲੋਕਾਂ ਬਾਰੇ ਸੂਚਨਾ ਸਬੰਧਿਤ ਐਸ.ਐਚ.ਓ.ਨੂੰ ਮੁਹੱਈਆ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਘਰ ਦੇ ਇਲਾਕੇ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਕਿਆਂ ਦੇ ਪੈਕਟਾਂ ਉਪਰ ਅਵਾਜ਼ ਦਾ ਲੈਬਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ।
ਉਪਰੋਕਤ ਇਹ ਸਾਰੇ ਹੁਕਮ 03.11.2020 ਤੋਂ 02.01.2021 ਤੱਕ ਲਾਗੂ ਰਹਿਣਗੇ।