ਜਲੰਧਰ 15 ਅਪ੍ਰੈਲ 2020
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੋਵਿਡ-19 ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਦੌਰਾਨ ਜ਼ਿਲ•ੇ ਵਿੱਚ ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਕਮੇਟੀ ਵਲੋਂ ਰੋਜ਼ਾਨਾ ਪੁਲਿਸ, ਖ਼ੁਰਾਕ ਤੇ ਸਿਵਲ ਸਪਲਾਈ, ਮੰਡੀ ਬੋਰਡ, ਪੰਚਾਇਤ ਅਤੇ ਪੇਂਡੂ ਵਿਕਾਸ, ਗਾਰਡੀਅਨਜ਼ ਆਫ਼ ਗਵਰਨੈਂਸ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਜਨਰਲ ਮੇਨੈਜਰਾਂ ਨਾਲ ਮੀਟਿੰਗ ਕਰਕੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਜਸਬੀਰ ਸਿੰਘ ਦੇ ਨਾਲ ਕਮੇਟੀ ਵਿੱਚ ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪੁਆਰ, ਐਸ.ਪੀ. ਆਰ.ਪੀ.ਐਸ.ਸੰਧੂ, ਜ਼ਿਲ•ਾ ਮੰਡੀ ਅਫ਼ਸਰ ਦਵਿੰਦਰ ਸਿੰਘ, ਜ਼ਿਲ•ਾ ਖੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ ,ਜ਼ਿਲ•ਾ ਮਾਲ ਅਫ਼ਸਰ ਜਸਨਜੀਤ ਸਿਘ, ਜੀ.ਓ.ਜੀ.ਜ਼ਿਲ•ਾ ਮੁਖੀ ਮੇਜਰ ਜਨਰਲ (ਰਿਟਾ.) ਬਲਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ.ਸੁਰਿੰਦਰਸਿੰਘ, ਨਹਿਰੂ ਯੂਵਾ ਕੇਂਦਰ ਕੋਆਰਡੀਨੇਟਰ ਨਿਤਿਆਨੰਦ ਯਾਦਵ ਅਤੇ ਹੋਰਨਾ ਨੂੰ ਸ਼ਾਮਿਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਜ਼ਿਲ•ੇ ਵਿੱਚ ਸਮੁੱਚੀ ਖ਼ਰੀਦ ਪ੍ਰਕਿਰਿਆ ਦੇ ਮੁਖੀ ਹੋਣਗੇ ਅਤੇ ਉਨ•ਾਂ ਦੇ ਨਾਲ ਕਮੇਟੀ ਮੈਂਬਰ ਸਾਰੀ ਖ਼ਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਦੇ ਨਾਲ-ਨਾਲ ਮੰਡੀਆਂ ਵਿੱਚ ਸਮਾਜਿਕ ਦੂਰੀ ਅਤੇ ਹੋਰ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਯਕੀਨੀ ਬਣਾਉਣਗੇ।
ਉਨ•ਾਂ ਕਿਹਾ ਕਿ ਇਸ ਕਮੇਟੀ ਵਲੋਂ ਜ਼ਿਲ•ੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ, ਮਾਸਕ ਪਾਉਣਾ, ਹੱਥ ਧੋਣਾ, ਪਾਣੀ, ਸਾਬਣ ਅਤੇ ਸੈਨੀਟਾਈਜ਼ਰ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਗੇ ਤਾਂ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੰਡੀ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ•ਾਂ ਕਿਹਾ ਕਮੇਟੀ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਵਲੋਂ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਪਬਲਿਕ ਅਨਾਊਸਮੈਂਟ ਰਾਹੀਂ ਪ੍ਰਚਾਰ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਜ਼ਿਲ•ੇ ਦੀਆਂ ਸਾਰੀਆਂ 156 ਮੰਡੀਆ ਨੂੰ ਰੋਗਾਣੂ ਮੁਕਤ ਕਰਨ ਲਈ ਦਵਾਈ ਦੇ ਛਿੜਕਾਅ ਲਈ ਪਹਿਲਾਂ ਹੀ ਵੱਡੇ ਪੱਧਰ’ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਜ਼ਿਲ•ੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ