ਜਲੰਧਰ : 05 ਅਗਸਤ 2020
ਕਮਿਸ਼ਨਰ, ਜਲੰਧਰ ਮੰਡਲ ਜਲੰਧਰ ਦੇ ਦਫ਼ਤਰ ਦੇ ਅਹਾਤੇ ਵਿੱਚ ਬਣੀ ਕੰਟੀਨ (ਕੇਵਲ ਇੱਕ ਕਮਰਾ) ਦੀ ਨਿਲਾਮੀ ਮਿਤੀ 07.08.2020 ਨੂੰ ਕਮਿਸ਼ਨਰ ਜਲੰਧਰ ਦੀ ਅਦਾਲਤ ਦੇ ਕਮਰੇ ਦੇ ਬਾਹਰ 3.00 ਵਜੇ ਰੱਖੀ ਗਈ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰ ਬੋਲੀ ਦੇਣ ਵਾਲੇ ਨੂੰ 1000/- ਰੁਪਏ ਐਡਵਾਂਸ ਦਫ਼ਤਰ ਦੇ ਨਾਜ਼ਰ ਪਾਸ ਜਮ੍ਹਾਂ ਕਰਵਾਉਣੇ ਪੈਣਗੇ, ਜੋ ਬੋਲੀ ਦੇਣ ਉਪਰੰਤ ਵਾਪਸ ਕਰ ਦਿੱਤੇ ਜਾਣਗੇ। ਨਿਲਾਮੀ ਦੀਆਂ ਸ਼ਰਤਾਂ ਮੌਕੇ ’ਤੇ ਸੁਣਾਈਆਂ ਜਾਣਗੀਆਂ। ਜਿਸ ਵਿਅਕਤੀ ਦੇ ਨਾਮ ਆਖਰੀ ਬੋਲੀ ਹੋਵੇਗੀ ਉਸ ਨੂੰ ਠੇਕੇ ਦੀ ਕੁੱਲ ਬੋਲੀ ਦਾ 1/4 ਹਿੱਸਾ ਮੌਕੇ ’ਤੇ ਜਮ੍ਹਾਂ ਕਰਵਾਉਣਾ ਪਵੇਗਾ। ਬਾਕੀ ਰਕਮ ਇੱਕ ਮਹੀਨੇ ਦੇ ਅੰਦਰ ਅੰਦਰ ਜਮ੍ਹਾਂ ਕਰਵਾਉਣੀ ਪਵੇਗੀ। ਨਿਲਾਮੀ ਪੱਕੀ ਕਰਨ ਦਾ ਅਧਿਕਾਰ ਕੇਵਲ ਕਮਿਸ਼ਨਰ ਜਲੰਧਰ ਡਵੀਜ਼ਨ ਪਾਸ ਹੈ ਅਤੇ ਇਸ ਬਾਰੇ ਜੋ ਵੀ ਫੈਸਲਾ ਹੋਵੇਗਾ ਉਹ ਅੰਤਿਮ ਹੋਵੇਗਾ।