ਗੁਰੂਹਰਸਹਾਏ– ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਜੰਗ ਵਿਖੇ ਇੱਕ 35 ਸਾਲਾ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਗੁਰਮੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਜੰਗ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਮੀਤ ਸਿੰਘ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਆਦੀ ਸੀ। ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਵੀ ਹਨ।