ਫਗਵਾੜਾ :- ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੇ ਅੱਜ ਸਦੀਵੀ ਵਿਛੋੜਾ ਦੇ ਗਏ। ਉਹ ਇਸ ਵੇਲੇ ਆਦਰਸ਼ ਨਗਰ ਜਲੰਧਰ ਰਹਿੰਦੇ ਸਨ। ਉਨ੍ਹਾਂ ਨੇ ਗੁਰਮਤਿ ਸੰਗੀਤ ਡਿਪਲੋਮਾ ਸੰਗੀਤ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਹਾਸਲ ਕੀਤਾ ਹੋਇਆ ਸੀ। ਉਹ 30 ਸਾਲਾਂ ਤੋਂ ਕੀਰਤਨ ਕਰ ਰਹੇ ਸਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਸਨ। ਉਹ ਅਮਰੀਕਾ, ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ, ਫਰਾਂਸ, ਬੈਲਜੀਅਮ, ਨੀਦਰਲੈਂਡ, ਮਾਸਕੋ, ਥਾਈਲੈਂਡ, ਮਲੇਸ਼ੀਆ, ਇੰਡੋਨੇਸ਼ੀਆ, ਹਾਂਗਕਾਂਗ, ਇੰਗਲੈਂਡ, ਪਾਕਿਸਤਾਨ, ਸਿੰਗਾਪੁਰ, ਡੁਬਈ, ਮਸਕਟ, ਨੇਪਾਲ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ‘ਚ ਕੀਰਤਨ ਕਰਨ ਜਾ ਚੁੱਕੇ ਸਨ। ਭਾਈ ਸਾਹਿਬ ਦੇ ਅਚਾਨਕ ਪਏ ਵਿਛੋੜੇ ਕਾਰਨ ਸਿੱਖ ਸੰਗਤਾਂ ਦੇ ‘ਚ ਸੋਗਮਈ ਲਹਿਰ ਹੈ।