ਫਗਵਾੜਾ 13 ਜਨਵਰੀ (ਸ਼ਿਵ ਕੋੜਾ) ਪਿੰਡ ਖਲਵਾੜਾ ਕਲੋਨੀ ਵਿਖੇ ਖੇਡ ਸਟੇਡੀਅਮ ਦਾ ਨੀਹ ਪੱਥਰ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਰੱਖਿਆ ਗਿਆ। ਇਸ ਤੋਂ ਪਹਿਲਾਂ ਵਿਧਾਇਕ ਧਾਲੀਵਾਲ ਦੇ ਪਿੰਡ ਪੁੱਜਣ ਤੇ ਸਰਪੰਚ ਜਗਜੀਵਨ ਲਾਲ ਖਲਵਾੜਾ ਵਾਈਸ ਚੇਅਰਮੈਨ ਮਾਰਕਿਟ ਕਮੇਟੀ ਫਗਵਾੜਾ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ। ਜਗਜੀਵਨ ਖਲਵਾੜਾ ਨੇ ਦੱਸਿਆ ਕਿ ਇਸ ਖੇਡ ਸਟੇਡੀਅਮ ਦੀ ਉਸਾਰੀ ਦਾ ਕੰਮ ਮਗਨਰੇਗਾ ਸਕੀਮ ਤਹਿਤ ਕਰਵਾਇਆ ਜਾ ਰਿਹਾ ਹੈ ਜਿਸ ਉਪਰ ਕਰੀਬ 20 ਲੱਖ ਰੁਪਏ ਖਰਚ ਹੋਣਗੇ। ਉਹਨਾਂ ਦੱਸਿਆ ਕਿ ਜਲਦੀ ਹੀ ਉਸਾਰੀ ਦਾ ਕੰਮ ਪੂਰਾ ਕਰ ਲਿਆ ਜਾਵੇਗਾ ਜਿਸ ਨਾਲ ਨੌਜਵਾਨ ਨੂੰ ਕਾਫੀ ਸਹੂਲਤ ਮਿਲੇਗੀ ਅਤੇ ਪਿੰਡ ਵਿਚ ਆਯੋਜਿਤ ਹੋਣ ਵਾਲੇ ਸਲਾਨਾ ਖੇਡ ਮੇਲਿਆਂ ਦੌਰਾਨ ਆਉਣ ਵਾਲੇ ਖੇਡ ਪ੍ਰੇਮੀਆਂ ਨੂੰ ਵੀ ਕਾਫੀ ਲਾਭ ਹੋਵੇਗਾ। ਉਹਨਾਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਗ੍ਰਾਂਟ ਜਾਰੀ ਕਰਵਾਉਣ ਵੀ ਧੰਨਵਾਦ ਕੀਤਾ ਤੇ ਦੱਸਿਆ ਕਿ ਕਰੀਬ 12 ਲੱਖ ਰੁਪਏ ਮਗਨਰੇਗਾ ਸਕੀਮ ਅਧੀਨ ਖਰਚ ਹੋਣਗੇ ਜਦਕਿ ਬਾਕੀ ਰਕਮ ਪੰਚਾਇਤ ਵਲੋਂ ਖਰਚ ਕੀਤੀ ਜਾਵੇਗੀ। ਇਸ ਮੌਕੇ ਬੀ.ਡੀ.ਪੀ.ਓ. ਸੁਖਦੇਵ ਸਿੰਘ, ਪੰਚਾਇਤ ਸਕੱਤਰ ਮਲਕੀਤ ਚੰਦ, ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਓਮ ਪ੍ਰਕਾਸ਼ ਸਰਪੰਚ ਵਜੀਦੋਵਾਲ, ਵਿੱਕੀ ਰਾਣੀਪੁਰ, ਆਗਿਆ ਪਾਲ ਸਰਪੰਚ ਖਲਵਾੜਾ, ਸਤਪਾਲ ਢੱਕ ਪੰਡੋਰੀ, ਰੂਪ ਲਾਲ ਮੈਂਬਰ ਬਲਾਕ ਸੰਮਤੀ, ਜਗਜੀਤ ਬਿੱਟੂ, ਮੈਂਬਰ ਪੰਚਾਇਤ ਕੁਲਦੀਪ ਸਿੰਘ, ਗੁਰਦੇਵ ਕੌਰ, ਸੁਰਜੀਤ ਕੌਰ, ਗੁਰਜੀਤ, ਬੂਟਾ ਰਾਮ ਤੋਂ ਇਲਾਵਾ ਬਲਕਾਰ ਚੰਦ, ਸੇਵਾ ਦਾਸ, ਅਵਤਾਰ ਸਿੰਘ ਆਦਿ ਹਾਜਰ ਸਨ।