ਫਗਵਾੜਾ 13 ਅਪ੍ਰੈਲ (ਸ਼ਿਵ ਕੋੜਾ) ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਾਤਸ਼ਾਹੀ ਸਤਵੀਂ ਪਿੰਡ ਬਬੇਲੀ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਤਿੰਨ ਰੋਜਾ ਸਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ 11 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਅਤੇ ਅੱਜ ਆਖਰੀ ਦਿਨ ਸਵੇਰੇ 11 ਵਜੇ ਪਾਠਾਂ ਦੇ ਭੋਗ ਉਪਰੰਤ ਹੈਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਢਾਡੀ ਭਾਈ ਪਰਮਜੀਤ ਸਿੰਘ ਖਾਲਸਾ ਤੇ ਬੰਗਿਆਂ ਵਾਲੀਆਂ ਬੀਬੀਆਂ ਦੇ ਜੱਥੇ ਨੇ ਢਾਡੀ ਵਾਰਾਂ ਰਾਹੀਂ ਖਾਲਸਾ ਪੰਥ ਦੇ ਇਤਿਹਾਸ ਸੁਨਹਿਰੀ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ, ਕੁੰਦਨ ਸਿੰਘ ਅਤੇ ਰਣਜੀਤ ਸਿੰਘ ਖਾਲਸਾ ਨੇ ਸਮੂਹ ਹਾਜਰੀਨ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਸੰਗਤਾਂ ਵਲੋਂ ਸਮਾਗਮ ਦੌਰਾਨ ਭਰਵੀਂ ਹਾਜਰੀ ਲਗਵਾਈ ਗਈ ਅਤੇ ਪਵਿੱਤਰ ਸਰੋਵਰ ਵਿਚ ਸਨਾਨ ਕੀਤਾ ਗਿਆ। ਸਮਾਗਮ ਦੌਰਾਨ ਚਾਹ ਪਕੌੜਿਆਂ ਦੀ ਸੇਵਾ ਅਤੇ ਗੁਰੂ ਘਰ ਕਾ ਲੰਗਰ ਅਤੁਟ ਵਰਤਿਆ ਗਿਆ। ਇਸ ਮੌਕੇ ਗੁਰਦੀਪ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ, ਦਵਿੰਦਰ ਸਿੰਘ ਗੋਲਡੀ ਉੱਚਾ ਪਿੰਡ, ਰਾਜਿੰਦਰ ਸਿੰਘ, ਬੀਬੀ ਰਾਜਵਿੰਦਰ ਕੌਰ, ਸਰਬਜੋਤ ਸਿੰਘ, ਚਰਨਜੀਤ ਸਿੰਘ, ਅਮਰੀਕ ਸਿੰਘ, ਤਰਨਜੀਤ ਸਿੰਘ, ਬਲਵਿੰਦਰ ਕੌਰ, ਸਰਬਜੀਤ ਕੌਰ, ਜਰਨੈਲ ਸਿੰਘ, ਮੇਜਰ ਸਿੰਘ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ, ਕੁਲਬੀਰ ਸਿੰਘ, ਪਰਮਜੀਤ ਸਿੰਘ, ਪਲਦੀਪ ਸਿੰਘ, ਗੁਰਮੀਤ ਸਿੰਘ ਉੱਚਾ ਪਿੰਡ, ਜਸਵਿੰਦਰ ਸਿੰਘ ਰਾਮਪੁਰ ਸੁੰਨੜਾ, ਪਰਮਜੀਤ ਕੌਰ, ਬਲਜੀਤ ਕੌਰ, ਉਂਕਾਰ ਸਿੰਘ, ਰਣਜੀਤ ਕੌਰ, ਰਮਨਦੀਪ ਕੌਰ, ਪ੍ਰਭਦੀਪ ਕੌਰ, ਰਾਜਾ ਸਿੰਘ ਮੂਸਾਪੁਰ ਆਦਿ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜਰ ਸਨ।