ਜਲੰਧਰ: ਪੰਜਾਬ ਦੇ ਦਲਿਤ ਸਮਾਜ ਦੇ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਵਲੋਂ ਕੀਤਾ ਗਿਆ 64 ਕਰੋੜ ਰੁਪਏ ਦਾ ਇਕ ਹੋਰ ਵੱਡਾ ਘੁਟਾਲਾ ਸਾਹਮਣੇ ਆਇਆ ਹੈ,ਅਡਿਸ਼ਨਲ ਚੀਫ਼ ਸੈਕਟਰੀ ਨੇ ਘਪਲੇ ਦੀ ਜੋ ਰਿਪੋਰਟ ਮੁੱਖ ਸਕੱਤਰ ਨੂੰ ਭੇਜੀ ਗਈ ਹੈ ਉਸ ਵਿਚ ਪੰਜਾਬ ਸਰਕਾਰ ਵਿਚ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਕਤ ਵਿਭਾਗ ਦੇ ਅਧਿਕਾਰੀਆਂ ਉਪਰ ਸਿੱਧੇ ਤੌਰ ਤੇ ਦੋਸ਼ ਲੱਗੇ ਹਨ।ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਗ਼ਰੀਬ ਅਨੁਸੂਚਿਤ ਜਾਤੀ ਪੱਛੜੀਆਂ ਸ਼੍ਰੇਣੀਆਂ ਨਾਲ ਕੀਤੀਆ ਜਾ ਰਹੀਆ ਵਧੀਕੀਆਂ ਵਿਰੁੱਧ ਅਵਾਜ਼ ਉਠਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਦੇ ਅਦੇਸ਼ ਅਨੁਸਾਰ  ਪਵਨ ਕੁਮਾਰ ਟੀਨੂੰ ਵਿਧਾਇਕ, ਜੱਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ, ਬੀਬੀ ਪ੍ਰਮਿੰਦਰ ਕੌਰ ਪੰਨੂ ਪ੍ਰਧਾਨ ਇਸਤ੍ਰੀ ਅਕਾਲੀ ਦਲ ਦੀ ਅਗਵਾਈ ਹੇਠ ਚੌਂਕ ਬਸਤੀ ਨੌਂ ਨੇੜੇ ਝੰਡਿਆਂ ਵਾਲਾ ਪੀਰ ਵਿੱਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ,ਇਸ ਰੋਸ ਪ੍ਰਦਰਸ਼ਨ ਦਾ ਆਯੋਜਨ ਕਮਲਜੀਤ ਸਿੰਘ ਭਾਟੀਆ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੰਜਾਬ, ਸਾਬਕਾ ਸੀਨੀਅਰ ਡਿਪਟੀ ਮੇਅਰ,ਐਚ ਐਸ ਵਾਲੀਆ, ਗੁਰਦੇਵ ਸਿੰਘ ਭਾਟੀਆ ਵਲੋਂ ਕੀਤਾ ਗਿਆ ਸੀ, ਚੌਂਕ ਬਸਤੀ ਨੌਂ ਤੋਂ ਚਲ ਕੇ ਰੋਸ ਪ੍ਰਦਰਸ਼ਨ ਕਰਦਿਆਂ ਚੌਧਰੀ ਸੰਤੋਖ ਸਿੰਘ ਦੀ ਕੋਠੀ ਦੇ ਬਾਹਰ ਵਰਦੇ ਮੀਂਹ ਵਿੱਚ ਧਰਨਾ ਦਿੱਤਾ ਗਿਆ ਸੀ, ਧਰਨੇ ਦੌਰਾਨ ਬਹੁਤ ਹੀ ਜ਼ਬਰਦਸਤ ਮੀਂਹ ਪੈ ਰਿਹਾ ਸੀ, ਮੀਂਹ ਜ਼ਿਆਦਾ ਹੋਣ ਕਾਰਨ ਕੁਝ ਆਗੂ ਕੋਠੀ ਦੇ ਅੰਦਰ ਲੰਘ ਗਏ ਸਨ।ਇਸ ਸਬੰਧੀ ਪੁਲਿਸ ਨੇ ਇਨ੍ਹਾਂ ਆਗੂਆਂ ਤੇ ਜੋ ਪਰਚਾ ਦਰਜ਼ ਕੀਤਾ ਹੈ ਉਸ ਦੀ ਅੱਜ  ਪਵਨ ਕੁਮਾਰ ਟੀਨੂੰ ਵਿਧਾਇਕ, ਜੱਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ, ਬੀਬੀ ਪ੍ਰਮਿੰਦਰ ਕੌਰ ਪੰਨੂ ਨੇ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਪਰਚਾ ਦਰਜ਼ ਕਰਨ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਗਰੀਬ ਅਨੁਸੂਚਿਤ ਜਾਤੀ ਪੱਛੜੀਆਂ ਸ਼੍ਰੇਣੀਆਂ ਨਾਲ ਕੀਤੀਆ ਜਾ ਰਹੀਆ ਵਧੀਕੀਆਂ ਵਿਰੁੱਧ ਲੋਕਤੰਤਰ ਢੰਗ ਨਾਲ ਧਰਨਾ ਦਿੱਤਾ ਗਿਆ ਸੀ, ਜ਼ਿਆਦਾ ਮੀਂਹ ਹੋਣ ਕਾਰਨ ਇਨ੍ਹਾਂ ਆਗੂਆਂ ਦੇ ਅੰਦਰ ਲੰਘ ਜਾਣ ਤੇ ਪੁਲਿਸ ਵੱਲੋਂ ਇਤਰਾਜ਼ ਕਰਨ ਤੇ ਅਸੀਂ ਇਨ੍ਹਾਂ ਆਗੂਆਂ ਨੂੰ ਬਾਹਰ ਆਉਣ ਲਈ ਕਿਹਾ ਤਾਂ ਇਹ ਉਸੀ ਸਮੇਂ ਬਾਹਰ ਆ ਕੇ ਸਾਡੇ ਨਾਲ ਧਰਨੇ ਵਿੱਚ ਬੈਠ ਗਏ ਸਨ, ਜ਼ਿਆਦਾ ਮੀਂਹ ਕਾਰਨ ਅੰਦਰ ਲੰਘ ਜਾਣ ਤੇ ਇਨ੍ਹਾਂ ਨੇ ਕੋਈ ਗੁਨਾਹ ਨਹੀਂ ਕੀਤਾ, ਜੇਕਰ ਇਨ੍ਹਾਂ ਨੇ ਕੋਈ ਗੈਰ ਕਾਨੂੰਨੀ ਕਾਰਵਾਈ ਕੀਤੀ ਹੁੰਦੀ ਤਾਂ ਧਰਨੇ ਮੌਕੇ ਹਾਜ਼ਰ ਡੀਐਸਪੀ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ,ਫਿਰ ਉਨ੍ਹਾਂ ਨੇ ਮੌਕੇ ਤੇ ਇਨ੍ਹਾਂ ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ, ਉਨ੍ਹਾਂ ਨੇ ਹੋਰ ਕਿਹਾ ਕਿ ਜਦੋਂ ਵੀ ਵਿਰੋਧੀ ਪਾਰਟੀਆਂ ਵੱਲੋਂ ਸ੍ਰ ਪ੍ਰਕਾਸ਼ ਸਿੰਘ ਬਾਦਲ ਜੀ ਦੀ ਕੋਠੀ ਜਾ ਕੇ ਧਰਨਾ ਦਿੱਤਾ ਜਾਂਦਾ ਸੀ ਤਾਂ ਸ੍ਰ ਬਾਦਲ ਆਪ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਬੈਠ ਕੇ ਚਾਹ ਪਾਣੀ ਪਿਆਉਣ ਉਪਰੰਤ ਉਨ੍ਹਾਂ ਦੀ ਗਲਬਾਤ ਸੁਣ ਕੇ ਸਤਿਕਾਰ ਨਾਲ ਤੋਰਦੇ ਹਨ ਪਰ ਕਾਂਗਰਸ ਸਰਕਾਰ ਦੇ ਆਏ ਹੁਕਮਾਂ ਤੇ ਪੁਲਿਸ ਵੱਲੋਂ ਧੱਕਾ ਕਰਦਿਆਂ ਨਜਾਇਜ਼ ਪਰਚੇ ਦਰਜ ਕਰਕੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਹ ਨਜਾਇਜ਼ ਦਰਜ਼ ਕੀਤਾ ਪਰਚਾ ਰੱਦ ਕੀਤਾ ਜਾਵੇ ਤੇ ਸਾਨੂੰ ਸੜਕਾਂ ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਇਸ ਤੇ ਮਹੋਲ ਵਿਗਾੜਨ ਦੀ ਜ਼ੁਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ।