ਚੰਡੀਗੜ੍ਹ , 3 ਮਈ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅਜੇ ਪੰਜਾਬ ਵਿਚ ਕਿਸੇ ਵੀ ਕਿਸਮ ਦੀ ਤਾਲਾਬੰਦੀ ਨਹੀਂ ਕੀਤੀ ਜਾਵੇਗੀ । ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਤਾਲਾਬੰਦੀ ਕਰਨ ਲਈ ਕਿਹਾ ਗਿਆ ਸੀ, ਪਰ ਮੁੱਖ ਮੰਤਰੀ ਵਲੋਂ ਤਾਲਾਬੰਦੀ ਕਰਨ ਤੋਂ ਮਨਾ ਕਰ ਦਿੱਤਾ ਗਿਆ, ਕਿਉਂਕਿ ਉਨ੍ਹਾਂ ਦਾ ਇਹ ਕਹਿਣਾ ਸੀ ਕਿ ਪਹਿਲਾ ਜੋ ਬੰਦਿਸ਼ਾਂ ਲਗਾਈਆਂ ਗਈਆਂ ਹਨ, ਉਸ ਦੇ ਨਤੀਜੇ ਨੂੰ ਵੇਖ ਕੇ ਹੀ ਅੱਗੇ ਫ਼ੈਸਲਾ ਲਿਆ ਜਾਵੇਗਾ । ਜੇਕਰ ਨਤੀਜੇ ਵਧੀਆ ਰਹੇ ਤਾਂ ਪੰਜਾਬ ਵਿਚ ਤਾਲਾਬੰਦੀ ਨਹੀਂ ਕੀਤੀ ਜਾਵੇਗੀ ।