ਫਗਵਾੜਾ 7 ਅਪ੍ਰੈਲ (ਸ਼਼ਿਵ ਕੋੋੜਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਦੇ ਮਕਸਦ ਨਾਲ ਸ਼ਹਿਰ ਦੇ ਵਾਰਡ ਨੰਬਰ 7 ਵਿਖੇ ਸਮਾਜ ਸੇਵਕ ਮੁਕੇਸ਼ ਭਾਟੀਆ ਅਤੇ ਉਹਨਾਂ ਦੀ ਧਰਮ ਪਤਨੀ ਪਿੰਕੀ ਭਾਟੀਆ ਦੇ ਉਪਰਾਲੇ ਸਦਕਾ 26 ਲੋੜਵੰਦਾਂ ਦੀਆਂ ਸਰਕਾਰੀ ਲੋਕ ਭਲਾਈ ਸਕੀਮਾਂ ਤਹਿਤ ਪੈਨਸ਼ਨਾਂ ਲਗਵਾਈਆਂ ਗਈਆਂ। ਲਾਭਪਾਤਰੀਆਂ ਨੂੰ ਘਰ-ਘਰ ਜਾ ਕੇ ਪੰਜਾਬ ਸਰਕਾਰ ਵਲੋਂ ਜਾਰੀ ਪੈਨਸ਼ਨ ਦੇ ਮੰਨਜੂਰੀ ਪੱਤਰ ਭੇਂਟ ਕਰਦਿਆਂ ਸਮਾਜ ਸੇਵਕ ਮੁਕੇਸ਼ ਭਾਟੀਆ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਬੁਢਾਪਾ ਪੈਨਸ਼ਨ 750 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਕਰਨ ਦੇ ਨਾਲ ਹੀ ਔਰਤਾਂ ਲਈ ਰੋਡਵੇਜ ਦੀਆਂ ਬੱਸਾਂ ਵਿਚ ਫਰੀ ਸਫਰ ਦੀ ਸੁਵਿਧਾ  ਸ਼ਲਾਘਾਯੋਗ ਫੈਸਲੇ ਹਨ ਜਿਹਨਾਂ ਨਾਲ ਔਰਤਾਂ ਅਤੇ ਬਜੁਰਗਾਂ ਨੂੰ ਕਾਫੀ ਰਾਹਤ ਮਿਲੇਗੀ। ਉਹਨਾਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਫਗਵਾੜਾ ਵਾਸੀਆਂ ਦੀ ਸੇਵਾ ਵਿਚ ਪਾਏ ਜਾ ਰਹੇ ਵਢਮੁੱਲੇ ਯੋਗਦਾਨ ਲਈ ਜਿੱਥੇ ਉਹਨਾਂ ਦਾ ਧੰਨਵਾਦ ਕੀਤਾ ਉੱਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦੀ ਵੀ ਭਰਪੂਰ ਸ਼ਲਾਘਾ ਕੀਤੀ