ਜੰਡਿਆਲਾ :-  ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 11 ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੈਂਬਰ ਪਾਰਲੀਮੈਂਟ ਸ. ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਪਹੁੰਚੇ। ਜਦੋਂਕਿ ਐੱਸ.ਐੱਸ. ਪੀ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਾਹੀਆ, ਐੱਸ. ਡੀ.ਐਮ. ਵੀ ਮੌਕੇ ਤੇ ਪਹੁੰਚੇ। ਜਿਨ੍ਹਾਂ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਪੰਜਾਬ ਸਰਕਾਰ ਵਲੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵੱਲੋਂ ਮ੍ਰਿਤਕਾ ਦੇ ਪਰਿਵਾਰਾਂ ਨੂੰ ਇਕ ਇਕ ਲੱਖ ਰੂਪੈ ਅਤੇ ਜੋ ਬਿਮਾਰ ਪਏ ਉਨ੍ਹਾਂ ਦਾ ਇਲਾਜ ਮੁਫ਼ਤ ਕਰਨ ਦਾ ਐਲਾਨ ਕੀਤਾ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿਵਾਇਆ।