ਪਹਿਰੇਦਾਰ ਅਖਬਾਰ ਦੇ ਪੱਤਰਕਾਰ ਮੇਜਰ ਸਿੰਘ ਦੀ ਕੁੱਟਮਾਰ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਤਿੰਦਰਪਾਲ ਸਿੰਘ ਜੇ ਪੀ ਨੂੰ ਤਲਬ ਕੀਤਾ ਹੈ। 29 ਮਈ ਨੂੰ ਜਤਿੰਦਰਪਾਲ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਸਾਹਮਣੇ ਪੇਸ਼ ਹੋਣਾ ਪਵੇਗਾ।
ਜ਼ਿਕਰਯੋਗ ਹੈ ਕਿ ਮੁਹਾਲੀ ਦੇ ਇੱਕ ਗੁਰਦੁਆਰਾ ਸਾਹਿਬਾਨ ਵਿੱਚ ਦੋ ਧਿਰਾਂ ਦੇ ਝਗੜੇ ਦੌਰਾਨ ਪੁਲਿਸ ਨੇ ਪੱਤਰਕਾਰ ਮੇਜਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਥਾਣੇ ਵਿੱਚ ਜਾ ਕੇ ਤਸ਼ੱਦਦ ਕੀਤਾ ਸੀ ਅਤੇ ਇਸ ਅੰਮ੍ਰਿਤਧਾਰੀ ਪੱਤਰਕਾਰ ਦੇ ਕਕਾਰਾਂ ਦੀ ਬੇਅਦਬੀ ਵੀ ਪੁਲਿਸ ਮੁਲਜ਼ਮ ਵੱਲੋਂ ਕੀਤੀ ਗਈ ਸੀ। ਮੋਹਾਲੀ ਦੇ ਐਸਐਸਪੀ ਨੇ ਦੋ ਪੁਲਿਸ ਮੁਲਜ਼ਮਾਂ ਨੂੰ ਮੁਅੱਤਲ ਵੀ ਕਰ ਦਿੱਤਾ ਹੈ ਪਰ ਉਨ੍ਹਾਂ ਖਿਲਾਫ ਅਜੇ ਤੱਕ ਪਰਚਾ ਦਰਜ ਨਹੀਂ ਕੀਤਾ ਗਿਆ। ਹੁਣ ਇਹ ਮਾਮਲਾ ਅਕਾਲ ਤਖ਼ਤ ਸਾਹਿਬ ਵਿਖੇ ਵੀ ਪਹੁੰਚ ਗਿਆ ਹੈ।ਪੱਤਰਕਾਰ ਨਾਲ ਪੁਲਿਸ ਮੁਲਾਜ਼ਮਾਂ ਕੀਤੀ ਕੁੱਟਮਾਰ, ਕਕਾਰਾਂ ਦੀ ਬੇਅਦਬੀ ਵੀ ਕੀਤੀ