ਅਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੀ ਚੋਣ ਲਈ ਚੱਲ ਰਹੇ ਜਨਰਲ ਇਜ਼ਲਾਸ ਵਿੱਚ ਅਕਾਲੀ ਦਲ ਬਾਦਲ ਵੱਲੋਂ ਰਵਿੰਦਰਪਾਲ ਸਿੰਘ ਪੱਖੋਕੇ ਨੇ ਸ਼੍ਰੋਮਣੀ ਕਮੇਟੀ ਦੇ ਅਗਲੇ ਪ੍ਰਧਾਨ ਲਈ ਬੀਬੀ ਜਗੀਰ ਕੌਰ ਦਾ ਨਾਮ ਪੇਸ਼ ਕੀਤਾ। ਜਿਸ ਦੀ ਰਜਿੰਦਰ ਸਿੰਘ ਧਾਮੀ ਨੇ ਤਾਇਦ ਕੀਤੀ ਅਤੇ ਗੁਰਚਰਨ ਸਿੰਘ ਗਰੇਵਾਲ ਨੇ ਮਜੀਦ ਕੀਤੀ । ਬੇਸ਼ਕ ਜਨਰਲ ਇਜਲਾਸ ਦੀ ਕਾਰਵਾਈ ਜਾਰੀ ਹੈ, ਪਰ ਸ਼੍ਰੋਮਣੀ ਕਮੇਟੀ ਮੈਂਬਰਾਂ ਵਿੱਚ ਅਕਾਲੀਆਂ ਦਾ ਬਹੁਮਤ ਹੋਣ ਕਾਰਨ ਬੀਬੀ ਜਗੀਰ ਕੌਰ ਦਾ ਪ੍ਰਧਾਨ ਚੁਣਿਆ ਜਾਣਾ ਤਹਿ ਹੈ। ਬੀਬੀ ਜਗੀਰ ਕੌਰ ਪਹਿਲਾਂ ਵੀ ਦੋ ਵਾਰ (1999-2000) ਅਤੇ (2004-2005) ਤੱਕ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ।