ਫਗਵਾੜਾ 26 ਅਗਸਤ (ਸ਼ਿਵ ਕੋੜਾ) ਫਗਵਾੜਾ ਦੇ ਨਜਦੀਕੀ ਪਿੰਡ ਅਕਾਲਗੜ ਦੇ ਵਸਨੀਕ ਬੰਦੀ ਸਿੰਘ ਲਾਲ ਸਿੰਘ ਦੀ ਨਾਭਾ ਜੇਲ ਤੋਂ ਪੱਕੀ ਰਿਹਾਈ ਹੋਣ ਤੇ ਪਿੰਡ ਵਾਸੀਆਂ ਨੇ ਉਹਨਾਂ ਦਾ ਪਿੰਡ ਪੁੱਜਣ ਤੇ ਸਵਾਗਤ ਕੀਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਾਲ ਸਿੰਘ 28 ਸਾਲ ਬਾਅਦ ਰਿਹਾਅ ਹੋਏ ਹਨ ਜਿਸ ਨਾਲ ਉਹਨਾਂ ਨੂੰ ਬੇਹਦ ਖੁਸ਼ੀ ਹੈ। ਭਾਈ ਲਾਲ ਸਿੰਘ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕਿਹਾ ਕਿ ਉਹ ਬਾਕੀ ਦੀ ਜਿੰਦਗੀ ਲੋਕ ਭਲਾਈ ਦੇ ਕੰਮਾ ਵਿਚ ਵਤੀਤ ਕਰਨਾ ਚਾਹੁੰਦੇ ਹਨ। ਉਹਨਾਂ ਨੌਜਵਾਨਾਂ ਨੂੰ ਵੀ ਪੁਰਜੋਰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਚ ਆਪਣੀ ਜਿੰਦਗੀ ਨੂੰ ਬਰਬਾਦ ਨਾ ਕਰਨ ਅਤੇ ਚੰਗਾ ਜੀਵਨ ਵਤੀਤ ਕਰਨ। ਉਹਨਾਂ ਹਰ ਵਰਗ ਦੇ ਲੋੜਵੰਦਾਂ ਦੀ ਸੇਵਾ ਸਹਾਇਤਾ ਕਰਨ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਸਰਪੰਚ ਗੁਲਜਾਰ ਸਿੰਘ, ਨੰਬਰਦਾਰ ਨਛੱਤਰ ਸਿੰਘ, ਪੰਚਾਇਤ ਮੈਂਬਰ ਮਨਜੀਤ ਮੱਖਣ, ਪਿਆਰਾ ਸਿੰਘ ਆਦਿ ਨੇ ਭਾਈ ਲਾਲ ਸਿੰਘ ਦੀ ਰਿਹਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਕਾਨੂੰਨ ਅਤੇ ਸੰਵਿਧਾਨ ਦੀ ਪਾਲਣਾ ਕਰਦੇ ਹੋਏ ਉਹਨਾਂ ਸਾਰੇ ਕੈਦੀਆਂ ਨੂੰ ਰਿਹਾਅ ਕਰਨਾ ਚਾਹੀਦਾ ਹੈ ਜੋ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ। ਇਸ ਮੌਕੇ ਭਗਤ ਗੁਰਦਿਆਲ ਸਿੰਘ, ਸਾਹਿਤਕਾਰ ਵਰਿੰਦਰ ਸਿੰਘ ਪਰਹਾਰ, ਬਖਸ਼ੀਸ਼ ਸਿੰਘ, ਕੁਲਜਿੰਦਰ ਸਿੰਘ ਕਾਲਾ, ਹਰਜਿੰਦਰ ਸਿੰਘ, ਸਾਬਕਾ ਸਰਪੰਚ ਦਸੋਂਦਾ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਧਰਮਿੰਦਰ ਸਿੰਘ ਲਾਡੀ, ਗੁਰਨਾਮ ਪਾਲ, ਠੇਕੇਦਾਰ ਜਸਵਿੰਦਰ ਸਿੰਘ ਮਾਣਾ, ਠੇਕੇਦਾਰ ਹਰਵਿੰਦਰ ਸਿੰਘ, ਅਵਤਾਰ ਸਿੰਘ, ਬੇਬੀ ਮਨਮੀਤ ਕੌਰ ਅਤੇ ਜਲਵਿੰਦਰ ਸਿੰਘ ਆਦਿ ਹਾਜਰ ਸਨ।