ਜਲੰਧਰ: ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਕਰਕੇ ਜਰੂਰੀ ਵਸਤਾਂ ਐਕਟ 1955 ਤਹਿਤ ਹੁਣ ਸਾਰੇ ਸਰਜੀਕਲ ਵਸਤਾਂ ਅਤੇ ਰੱਖਿਅਤ ਮਾਸਕ ਤੇ ਹੈਂਡ ਸੈਨੇਟਾਈਜ਼ਰ ਨੂੰ ਸਹੀ ਕੀਮਤ ’ਤੇ ਉਪਲਬੱਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਜਰੂਰੀ ਵਸਤਾਂ ਐਲਾਨ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਦੱਸਿਆ ਕਿ 2 ਪਲਾਈ ਤੇ 3 ਪਲਾਈ ਦੇ ਸਰਜੀਕਲ ਮਾਸਕ ਅਤੇ ਐਨ.95 ਮਾਸਕ ਅਤੇ ਹੈਂਡ ਸੈਨੇਟਾਈਜ਼ਰ ਨੂੰ ਹੁਣ ਜਰੂਰੀ ਵਸਤਾਂ ਦੀ ਸੂਚੀ ਵਿੱਚ ਸ਼ਾਮਿਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਇਨ੍ਹਾਂ ਜਰੂਰੀ ਚੀਜਾਂ ਦੀ ਵੱਧ ਮੁਨਾਫ਼ੇ ਲਈ ਕਾਲਾ ਬਜ਼ਾਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੁਝ ਲੋਕ ਇਨਾਂ ਚੀਜਾਂ ਦੀ ਘਾਟ ਦਾ ਪ੍ਰਚਾਰ ਕਰਕੇ ਲੋਕਾਂ ਦੀ ਖੂਨ ਪਸੀਨੇ ਦੀ ਕਮਾਈ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੇ ਹਨ ਜੋ ਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।