
ਫਗਵਾੜਾ 9 ਸਤੰਬਰ (ਸ਼ਿਵ ਕੋੜਾ) ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਸਦਕਾ 110ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸਵ. ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਦਿਆਂ 21 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਕੋਰੋਨਾ ਮਹਾਮਾਰੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੀਨੀਅਰ ਸਿਟੀਜਨ ਕੇਅਰ ਸੈਂਟਰ ਖੇੜਾ ਰੋਡ ਵਿਚ ਆਯੋਜਿਤ ਸੰਖੇਪ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸਮਾਜ ਸੇਵਿਕਾ ਸ੍ਰੀਮਤੀ ਵੰਦਨਾ ਸ਼ਰਮਾ ਨੇ ਸ਼ਿਰਕਤ ਕੀਤੀ। ਉਹਨਾਂ ਸੁਸਾਇਟੀ ਦੇ ਇਸ ਉਪਰਾਲੇ ਦੀ ਤਹਿ ਦਿਲੋਂ ਸ਼ਲਾਘਾ ਕੀਤੀ। ਮਲਕੀਅਤ ਸਿੰਘ ਰਘਬੋਤਰਾ ਤੋਂ ਇਲਾਵਾ ਐਸ.ਸੀ. ਚਾਵਲਾ, ਵਿਨੋਦ ਮੜੀਆ ਨੇ ਸਵ. ਅਜੀਤ ਸਿੰਘ ਢਿੱਲੋਂ ਵਲੋਂ ਸਮਾਜ ਸੇਵਾ ਵਿਚ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹਨਾਂ ਦੇ ਬੇਵਕਤ ਚਲੇ ਜਾਣ ਨਾਲ ਸਮਾਜ ਨੂੰ ਵੱਡਾ ਘਾਟਾ ਪਿਆ ਹੈ। ਅਖੀਰ ਵਿਚ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਨੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਸਕੱਤਰ ਸੁਰਿੰਦਰ ਪਾਲ, ਪੁਨੀਤ ਕੁਮਾਰ, ਐਨ.ਕੇ. ਸਹਿਗਲ, ਰਾਮ ਰਤਨ ਵਾਲੀਆ, ਬ੍ਰਿਜ ਭੂਸ਼ਣ, ਰਾਮ ਲੁਭਾਇਆ, ਵਿਸ਼ਮਾ ਮਿੱਤਰ ਸ਼ਰਮਾ, ਮੋਹਨ ਲਾਲ ਤਨੇਜਾ, ਮਨੀਸ਼ ਕੁਮਾਰ ਰਮੇਸ਼ ਗੁਜਰਾਤੀ ਆਦਿ ਹਾਜਰ ਸਨ।