ਜਲੰਧਰ 05 ਜੂਨ 2020
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਨੁੱਖਤਾ ਦੀ ਭਲਾਈ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਵਿੱਚ ਲੋਕਾਂ ਨੂੰ ਸਹਿਯੋਗ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਸਤਿਗੁਰੂ ਕਬੀਰ ਜੀ ਨੂੰ ਸੱਚੀ ਸਰਧਾਂਜ਼ਲੀ ਹੋਵੇਗੀ ਜਿਨਾਂ ਨੇ ਪਿਆਰ, ਸ਼ਾਂਤੀ ਅਤੇ ਭਰਾਤਰੀ ਪਿਆਰ ਦਾ ਸੁਨੇਹਾ ਮਨੁੱਖਤਾ ਨੂੰ ਦਿੱਤਾ।
ਸਤਿਗੁਰੂ ਕਰੀਬ ਜੀ ਦੇ ਪ੍ਰਕਾਸ ਉਤਸ਼ਵ ਮੌਕੇ ਜਲੰਧਰ ਵਿਖੇ ਸੂਬਾ ਸਰਕਾਰ ਵਲੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹੀ ਸਮਾਂ ਹੈ ਜਦੋਂ ਸਾਨੂੰ ਸਭ ਨੂੰ ਸਤਿਗੁਰੂ ਕਬੀਰ ਜੀ ਵਲੋਂ ਪੂਰੇ ਵਿਸ਼ਵ ਨੂੰ ਸ਼ਾਂਤੀ ਅਤੇ ਫਿਰਕੂ ਸਦÎਭਾਵਨਾ ਦੇ ਦਿਖਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਇਸ ਮਹਾਨ ਧਾਰਮਿਕ ਆਗੂ ਦਾ ਜੀਵਨ, ਫਲਸਫ਼ਾ ਅਤੇ ਸਿੱਖਿਆਵਾ ਹਮੇਸ਼ਾਂ ਹੀ ਸਾਨੂੰ ਮਨੁੱਖਤਾ ਦੀ ਭਲਾਈ ਦੇ ਰਸਤੇ ‘ਤੇ ਚੱਲਣ ਲਈ ਪ੍ਰੇਰਦੇ ਹੋਏ ਅਗਿਆਨਤਾ ਦੇ ਹਨੇਰੇ ਵਿਚੋਂ ਕੱਢਦੀਆਂ ਰਹਿਣਗੀਆਂ। ਲੋਕਾਂ ਨੂੰ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਦੇ ਇਸ ਪਵਿੱਤਰ ਦਿਹਾੜੇ ‘ਤੇ ਵਧਾਈ ਦਿੰਦਿਆਂ ਸ੍ਰੀ ਸ਼ਰਮਾ ਨੇ ਲੋਕਾਂ ਨੂੰ ਸਤਿਗੁਰੂ ਕਬੀਰ ਜੀ ਵਲੋਂ ਪਿਆਰ, ਸ਼ਾਂਤੀ ਅਤੇ ਭਰਾਤਰੀ ਪਿਆਰ ਦੇ ਦਿਖਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ ਗਿਆ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਤਿਗੁਰੂ ਕਬੀਰ ਜੀ ਦੀ ਬਾਣੀ ਅਜੋਕ ਸਮੇਂ ਵਿੱਚ ਮਨੁੱਖਤਾ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਨਿਵਾਰਣ ਕਰਦੀ ਹੈ। ਉਨ•ਾਂ ਕਿਹਾ ਕਿ ਸਤਿਗੁਰੂ ਕਬੀਰ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਜੋ ਮਨੁੱਖਤਾ ਨੂੰ ਇਕ ਮਨ ਇਕ ਚਿਤ ਹੋ ਕੇ ਜਾਤ-ਪਾਤ,ਰੰਗ ਤੇ ਧਾਰਮਿਕ ਵਲਗਣਾ ਤੋਂ ਉਪਰ ਉਠ ਕੇ ਸਭਨਾ ਦੀ ਭਲਾਈ ਲਈ ਪ੍ਰਰੇਦੀ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਇਸੇ ਵਿਚਾਰਧਾਰਾ ‘ਤੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਨੁੱਖਤਾ ਦੀ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਅਤੇ ਸਭਨਾਂ ਦੀ ਭਲਾਈ ਲਈ ‘ਮਿਸ਼ਨ ਫ਼ਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ। ਉਨ•ਾਂ ਕਿਹਾ ਕਿ ਸਾਨੂੰ ਸਭ ਨੂੰ ਇਸ ਨੇਕ ਕਾਜ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਸੂਬੇ ਨੂੰ ਬਚਾ ਕੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸਤਿਗੁਰੂ ਕਬੀਰ ਜੀ ਵਲੋਂ ਮਨੁੱਖਤਾ ਨੂੰ ਦਿੱਤੇ ਗਏ ਭਰਾਤਰੀ ਪਿਆਰ ਦੇ ਸੁਨੇਹੇ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਉਨ•ਾਂ ਕਿਹਾ ਕਿ ਸਤਿਗੁਰੂ ਕਬੀਰ ਜੀ ਵਲੋਂ ਨਿਰਸਵਾਰਥ ਹੋ ਕੇ ਸਮਾਜਿਕ ਬੁਰਾਈਆਂ ਜਿਵੇਂ ਜਾਤ, ਛੂਆ-ਛਾਤ ਅਤੇ ਹੋਰ ਬੁਰਾਈਆਂ ਜੋ ਸਮਾਜ ਨੂੰ ਕਮਜ਼ੋਰ ਕਰਦੀਆਂ ਸਨ ਖਿਲਾਫ਼ ਸਾਰੀ ਜਿੰਦਗੀ ਜੰਗ ਲੜੀ। ਉਨ•ਾਂ ਕਿਹਾ ਕਿ ਸਤਿਗੁਰੂ ਕਬੀਰ ਜੀ ਦੀ ਬਾਣੀ ਸਦੀਆਂ ਤੋਂ ਹੀ ਮਨੁੱਖਤਾ ਨੂੰ ਪਿਆਰ, ਸ਼ਾਂਤੀ, ਸਦਭਾਵਨਾ ਨਾਲ ਮਿਲ ਕੇ ਰਹਿਣ ਲਈ ਪ੍ਰੇਰਦੀ ਆ ਰਹੀ ਹੈ। ਉਨ•ਾਂ ਕਿਹਾ ਕਿ ਸਤਿਗੁਰੂ ਕਬੀਰ ਜੀ ਦੀਆਂ ਸਿੱਖਿਆਵਾਂ ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਹੋਰ ਵੀ ਸਾਰਥਿਕ ਹੋ ਨਿਬੜੀਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਗੌਤਮ ਜੈਨ, ਜੈ ਇੰਦਰ ਸਿੰਘ ਅਤੇ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਵਰਜੀਤ ਵਾਲੀਆ ਅਤੇ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਅਨੁਪਮ ਕਲੇਰ ਅਤੇ ਹੋਰ ਵੀ ਹਾਜ਼ਰ ਸਨ।
——————