ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਇਕ ਪੋਸਟਰ ਸਾਹਮਣੇ ਆਉਣ ਮਗਰੋਂ ਮੋਹਾਲੀ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦ ਸੈਕਟਰ 66-67 ਦੀਆਂ ਟਰੈਫ਼ਿਕ ਲਾਈਟਾਂ ਨੇੜੇ ਲੱਗੇ ‘ਪਬਲਿਕ ਗਾਈਡ ਮੈਪ’ ’ਤੇ ਇਕ ਪੋਸਟਰ ਲੱਗਿਆ ਪਾਇਆ ਗਿਆ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਦੱਸ ਲੱਖ ਰੁਪਏ ਇਨਾਮ ਦੇਣ ਦੀ ਗੱਲ ਆਖ਼ੀ ਗਈ ਸੀ।ਐਸ.ਐਸ.ਪੀ. ਮੋਹਾਲੀ ਸ੍ਰੀ ਸਤਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲਾ 31 ਦਸੰਬਰ ਦਾ ਹੈ ਜਦ ਸਵੇਰੇ ਇਹ ਪੋਸਟਰ ਸਾਹਮਣੇ ਆਇਆ ਤਾਂ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਇਸ ਸੰਬੰਧੀ ਮਾਮਲਾ ਦਰਜ ਕਰ ਲਿਆ।ਉਨ੍ਹਾਂ ਦੱਸਿਆ ਕਿ ਇਹ ਛਪਿਆ ਹੋਇਆ ਪੋਸਟਰ ਸੀ ਅਤੇ ਇਸ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਨੁਕਸਾਨ ਪੁਚਾਉਣ ਦੀ ਕੋਈ ਗੱਲ ਨਹੀਂ ਕੀਤੀ ਗਈ, ਹਾਂ ਉਨ੍ਹਾਂ ਬਾਰੇ ਸੂਚਨਾ ਦੇਣ ਵਾਲੇ ਨੂੰ 10 ਲੱਖ ਦੇ ਇਨਾਮ ਦੀ ਗੱਲ ਜ਼ਰੂਰ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਸ਼ਰਾਰਤੀ ਅਨਸਰਾਂ ਦੀ ਕਾਰਵਾਈ ਮਾਤਰ ਹੀ ਲੱਗਦੀ ਹੈ ਪਰ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।ਇਸ ਸੰਬੰਧੀ ਫ਼ੇਜ਼ 11 ਦੇ ਥਾਣੇ ਵਿੱਚ ਵੱਖ-ਵੱਖ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਸੀ.ਸੀ.ਟੀ.ਵੀ. ਫੁੱਟੇਜ ਤੋਂ ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਪੋਸਟਰ ਕਿਸਨੇ ਲਗਾਏ ਹੋਣਗੇ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਸਾਈਬਰ ਸੈੱਲ ਦੀ ਮਦਦ ਲਏ ਜਾਣ ਦੀ ਵੀ ਖ਼ਬਰ ਹ