ਰਾਜਾਸਾਂਸੀ : ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ, ਜਿੱਥੋਂ ਕਿ ਉਹ ਅੰਮ੍ਰਿਤਸਰ ਲਈ ਰਵਾਨਾ ਹੋ ਗਏ। ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਰਣਬੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ।