ਫਗਵਾੜਾ 15 ਅਪ੍ਰੈਲ (ਸ਼ਿਵ ਕੋੜਾ) ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਜੋਨ ਚੇਅਰਮੈਨ ਦੀ ਅਗਵਾਈ ਹੇਠ ਮਹੀਨਾਵਾਰ ਰਾਸ਼ਨ ਵੰਡ ਪ੍ਰੋਜੈਕਟ ਤਹਿਤ ਕੋਵਿਡ-19 ਸਬੰਧੀ ਹਦਾਇਤਾਂ ਨੂੰ ਮੱਦੇਨਜਰ ਰਖਦਿਆਂ 15 ਲੋੜਵੰਦ ਪਰਿਵਾਰਾਂ ਨੂੰ ਡੋਰ-ਟੂ-ਡੋਰ ਰਾਸ਼ਨ ਦੀ ਵੰਡ ਕੀਤੀ ਗਈ। ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਕੱਲਬ ਦਾ ਇਸ ਸਾਲ ਇਹ 30ਵਾਂ ਪ੍ਰੋਜੈਕਟ ਹੈ ਜੋ ਵਿਸਾਖੀ ਅਤੇ ਨਵਰਾਤ੍ਰਿਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਹਨਾਂ ਕਲੱਬ ਵਲੋਂ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਦੱਸਿਆ ਕਿ ਰਾਸ਼ਨ ਵੰਡ ਪ੍ਰੋਜੈਕਟ ਕਲੱਬ ਦੇ ਸਥਾਈ ਪ੍ਰੋਜੈਕਟਾਂ ਵਿਚ ਸ਼ਾਮਲ ਹੈ। ਰਾਸ਼ਨ ਵੰਡਣ ਤੋਂ ਇਲਾਵਾ ਕੋਰੋਨਾ ਦੀ ਦੂਸਰੀ ਲਹਿਰ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਮਾਸਕ ਅਤੇ ਸੈਨੀਟਾਇਜਰ ਆਦਿ ਵੰਡਣ ਵਰਗੇ ਪ੍ਰੋਜੈਕਟ ਮੁੜ ਤੋਂ ਅਮਲ ਵਿਚ ਲਿਆਉਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ 500 ਫੇਸ ਮਾਸਕ ਵੰਡ ਕੇ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਪ੍ਰਤੀ ਜਾਗਰੁਕ ਕੀਤਾ ਜਾ ਚੁੱਕਾ ਹੈ। ਇਸ ਮੌਕੇ ਕਲੱਬ ਸਕੱਤਰ ਲਾਇਨ ਅਤੁਲ ਜੈਨ, ਕੈਸ਼ੀਅਰ ਸੁਨੀਲ ਢੀਂਗਰਾ, ਲਾਇਨ ਜਸਬੀਰ ਮਾਹੀ, ਲਾਇਨ ਰਮੇਸ਼ ਸ਼ਿੰਗਾਰੀ, ਲਾਇਨ ਜੁਗਲ ਬਵੇਜਾ, ਲਾਇਨ ਸੰਜੀਵ ਲਾਂਬਾ, ਲਾਇਨ ਸੰਜੇ ਤ੍ਰੇਹਨ, ਲਾਇਨ ਆਸ਼ੂ ਮਾਰਕੰਡਾ ਆਦਿ ਹਾਜਰ ਸਨ।