ਫਗਵਾੜਾ 14 ਅਗਸਤ (ਸ਼ਿਵ ਕੋੜਾ) ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਡਾ. ਅੰਬੇਡਕਰ ਪਾਰਕ ਪਲਾਹੀ ਗੇਟ ਵਿਖੇ ਫੁੱਲਦਾਰ, ਤੇ ਛਾਂਦਾਰ ਬੂਟੇ ਲਗਾਏ ਗਏ। ਬੂਟੇ ਲਗਾਉਣ ਦੇ ਸਮਾਗਮ ਵਿਚ ਨਾਇਬ ਤਹਿਸੀਲਦਾਰ ਪਵਨ ਕੁਮਾਰ ਬਤੌਰ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕਲੱਬ ਦੇ ਚਾਰਟਰ ਪ੍ਰਧਾਨ ਅਤੇ ਲਾਇਨਜ ਇੰਟਰਨੈਸ਼ਨਲ 321-ਡੀ ਦੇ ਰਿਜਨ ਚੇਅਰਮੈਨ ਲਾਇਨ ਗੁਰਦੀਪ ਸਿੰਘ ਕੰਗ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਹਨਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵੱਧਦੀ ਗਲੋਬਲ ਵਾਰਮਿੰਗ ਨੂੰ ਦੇਖਦੇ ਹੋਏ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਧਰਤੀ ਉਪਰ ਵੱਸਦੇ ਹਰ ਇਨਸਾਨ ਨੂੰ ਆਪਣੇ ਹਿੱਸੇ ਦਾ ਘੱਟ ਤੋਂ ਘੱਟ ਇਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ। ਕਲੱਬ ਪ੍ਰਧਾਨ ਅਤੁਲ ਜੈਨ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਡਾਇਰੈਕਟਰ ਲਾਇਨ ਜਸਬੀਰ ਮਾਹੀ ਸਨ। ਉਹਨਾਂ ਦੱਸਿਆ ਕਿ ਉਹਨਾਂ ਦੀ ਟੀਮ ਨੇ ਇਸ ਸਾਲ ਦੇ ਛੇਵੇਂ ਪ੍ਰੋਜੈਕਟ ਤਹਿਤ ਦੂਸਰੀ ਵਾਰ ਬੂਟੇ ਲਗਾਉਣ ਦਾ ਪ੍ਰੋਜੈਕਟ ਕੀਤਾ ਹੈ। ਕਲੱਬ ਦਾ ਉਦੇਸ਼ ਵਾਤਾਵਰਣ ਸੁਰੱਖਿਆ ਅਤੇ ਰੁੱਖ ਲਗਾਉਣ ਪ੍ਰਤੀ ਆਮ ਲੋਕਾਂ ਨੂੰ ਜਾਗਰੁਕ ਕਰਨਾ ਹੈ। ਅਖੀਰ ਵਿਚ ਕਲੱਬ ਸਕੱਤਰ ਲਾਇਨ ਸੁਨੀਲ ਢੀਂਗਰਾ ਨੇ ਸਮੂਹ ਹਾਜਰੀਨ ਦਾ ਧੰਤਨਵਾਦ ਕੀਤਾ। ਇਸ ਮੌਕੇ ਲਾਇਨ ਅਮਿਤ ਸ਼ਰਮਾ ਆਸ਼ੂ ਕੈਸ਼ੀਅਰ, ਲਾਇਨ ਸੰਜੀਵ ਲਾਂਬਾ ਪੀ.ਆਰ.ਓ. ਤੋਂ ਇਲਾਵਾ ਲਾਇਨ ਸੰਜੀਵ ਸੂਰੀ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।