ਲ਼ਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਦੇ ਪੋਸਟ ਗਰੈਜੂਏਟ ਫੈਸ਼ਨ ਡਿਜ਼ਾਇਨਿੰਗ ਦੀ ਵਿਦਿਆਰਥਣ ਨੇ
ਗੁਰੁੂ ਨਾਨਕ ਦੇਵ ਯੁਨੀਵਰਸਿਟੀ ਵੱਲੋਂ ਲਈ ਗਈ ਪ੍ਰੀਖਿਆ ਦੇ ਨਤੀਜਿਆਂ ਵਿਚ ਮੈਰਿਟ ਸਥਾਨ ਹਾਸਲ ਕਰਕੇ
ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰੀਖਿਆ ਵਿਚ ਲਵਲੀਨ ਅਖਤਰ ਐੱਮ. ਐਸ. ਸੀ. ਐਫ਼. ਡੀ. ਸਮੈਸਟਰ ਦੂਜੇ
ਦੀ ਵਿਦਿਆਰਥਣ ਨੇ 550 ਵਿਚੋਂ 538 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਚੋਥਾ ਸਥਾਨ ਹਾਸਲ ਕੀਤਾ। ਇਸ
ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨਵਜੋਤ  ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣ ਨੁੂੰ ਵਧਾਈ
ਦਿੱਤੀ ਅਤੇ ਉਸ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਮੈਡਮ ਨੇ ਵਿਭਾਗ ਦੀ ਮੁਖੀ
ਮੈਡਮ ਕੁਲਦੀਪ ਕੌਰ ਅਤੇ ਮੈਡਮ ਮਨਜੀਤ ਕੌਰ ਅਸਿਸਟੈਂਟ ਪ੍ਰੋਫੈਸਰ ਦੀ ਯੋਗ ਅਗਵਾਈ ਦੀ ਪ੍ਰਸੰਸਾ ਕੀਤੀ
ਅਤੇ ਇਸ ਵੱਡੀ ਪ੍ਰਾਪਤੀ ਲਈ ਵਧਾਈ ਵੀ ਦਿੱਤੀ।