ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਕੋਰਸ ਮਾਸਟਰ ਇਨ ਟੂਰਿਜ਼ਮ ਮੈਨੇਜਮੈਂਟ ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਕਲਾਸ ਵਿਚ ਜਸਵਿੰਦਰ ਕੌਰ ਨੇ 600 ਵਿਚੋਂ 491 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਕਿਹਾ ਕਿ ਅੱਗੇ ਤੋਂ ਵੀ ਬਾਕੀ ਵਿਦਿਆਰਥੀ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਕਾਲਜ ਦਾ ਨਾਮ ਰੋਸ਼ਨ ਕਰਦੇ ਰਹਿਣਗੇ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਸ ਕਾਲਜ ਦੇ ਵਿਦਿਆਰਥੀ ਨੇ ਵਧੀਆ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਟੂਰਿਜ਼ਮ ਮੈਨੇਜ਼ਮੈਂਟ ਵਿਭਾਗ ਦੇ ਪ੍ਰੋ. ਵਨੀਤ ਕੁਮਾਰ ਗੁਪਤਾ ਵੀ ਹਾਜ਼ਰ ਸਨ।