ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ
ਐਲਾਨੇ ਬੀ.ਵੋਕ (ਪ੍ਰੀਟਿੰਗ ਟੈਕਨਾਲੋਜੀ) ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ
ਰਿਹਾ। ਯੂਨੀਵਰਸਿਟੀ ਮੈਰਿਟ ਵਿਚੋਂ ਵਿਦਿਆਰਥਣ ਮਨਪ੍ਰੀਤ ਕੌਰ ਨੇ
800 ਵਿਚੋਂ 644 ਅੰਕ ਪ੍ਰਾਪਤ ਕਰਕੇ ਪਹਿਲਾ ਅਤੇ ਸ਼ਾਲੂ ਨੇ 628 ਅੰਕ ਪ੍ਰਾਪਤ
ਕਰਕੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ
ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ
ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ
ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ
ਪ੍ਰੇਰਿਆ। ਇਸ ਮੌਕੇ ਡਾ. ਮਨੋਹਰ ਸਿੰਘ, ਮੁਖੀ ਕੰਪਿਊਟਰ ਸਾਇੰਸ ਅਤੇ
ਆਈ.ਟੀ. ਵਿਭਾਗ ਹਾਜ਼ਰ ਸਨ।