ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਇਕਨਾਮਿਕਸ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਹਰਪ੍ਰੀਤ ਕੌਰ ਨੇ ਯੂਨੀਵਰਸਿਟੀ ਵਿਚੋਂ 2000 ਵਿਚੋਂ 1601 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਦੂਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਸ. ਜਸਪਾਲ ਸਿੰਘ ਵੜੈਚ ਸੰਯੁਕਤ ਸਕੱਤਰ ਗਵਰਨਿੰਗ ਕੌਂਸਲ, ਪ੍ਰੋ. ਨਵਦੀਪ ਕੌਰ ਮੁਖੀ ਇਕਨੲਮਿਕਸ ਵਿਭਾਗ ਅਤੇ ਡਾ. ਸਿਮਰਨਜੀਤ ਸਿੰਘ ਬੈਂਸ ਵੀ ਹਾਜ਼ਰ ਸਨ।