ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਹਿਸਟਰੀ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਅਰਸ਼ਦੀਪ ਕੌਰ ਨੇ 1600 ਵਿਚੋਂ 1220 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਅਤੇ ਕਾਜਲ ਨੇ 1194 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਅੱਠਵਾਂ ਸਥਾਨ ਹਾਸਲ ਕੀਤਾ।। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ, ਉਸ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ। ਅਸੀਂ ਇਨ੍ਹਾਂ ਵਿਦਿਆਰਥੀਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਵੀ ਕਰਾਂਗੇ। ਇਸ ਮੌਕੇ ਡਾ. ਸੁਮਨ ਚੌਪੜਾ, ਮੁਖੀ ਹਿਸਟਰੀ ਵਿਭਾਗ, ਡਾ. ਕਰਨਬੀਰ ਸਿੰਘ ਅਤੇ ਪ੍ਰੋ. ਸੂਰਜ ਭਗਤ ਵੀ ਹਾਜ਼ਰ ਸਨ।