ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ
ਐਲਾਨੇ ਐੱਮ.ਏ. ਇਕਨਾਮਿਕਸ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਹਰਪ੍ਰੀਤ ਕੌਰ ਨੇ
ਯੂਨੀਵਰਸਿਟੀ ਵਿਚੋਂ 500 ਵਿਚੋਂ 384 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ
ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ
ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ
ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ
ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥਣ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ
ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਇਕਨਾਮਿਕਸ ਵਿਭਾਗ ਦੇ ਮੁਖੀ
ਪ੍ਰੋ. ਨਵਦੀਪ ਕੌਰ ਅਤੇ ਡਾ. ਸਿਮਰਨਜੀਤ ਸਿੰਘ ਬੈਂਸ ਵੀ ਹਾਜ਼ਰ ਸਨ।