ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਭਾਵਨਾ ਨੇ 450 ਵਿਚੋਂ 407 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਅਤੇ ਸ਼ਾਕਸ਼ੀ ਨੇ 362 ਅੰਕ ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਸੰਦੀਪ ਸਿੰਘ, ਪ੍ਰੋ. ਹਿਮਾਂਸ਼ੂ ਅਤੇ ਪ੍ਰੋ. ਬਲਵੰਤ ਸਿੰਘ ਰੂਪਲ ਵੀ ਹਾਜ਼ਰ ਸਨ।