ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐਸਸੀ. (ਮੈਡੀਕਲ) ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਕਲਾਸ ਦੀ ਵਿਦਿਆਰਥਣ ਪੂਜਾ ਸਿੰਘ ਨੇ 400 ਵਿਚੋਂ 345 ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਲੀਨ ਕੌਰ ਨੇ 332 ਅੰਕ ਪ੍ਰਾਪਤ ਕਰਕੇ ਛੇਵਾਂ, ਜਸਕਰਨ ਸਿੰਘ ਅਤੇ ਰੁਪਿੰਦਰ ਕੌਰ ਨੇ 321 ਅੰਕ ਪ੍ਰਾਪਤ ਕਰਕੇ ਸਾਂਝੇ ਤੋਰ ਤੇ ਸੋਲਵਾਂ ਅਤੇ ਪਰਤੀਕ ਮੁਹੰਮਦ ਨੇ 319 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਵਿਚ 18ਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਅਰੁਣਜੀਤ ਕੌਰ, ਮੁਖੀ ਕੈਮਿਸਟਰੀ ਵਿਭਾਗ, ਪ੍ਰੋ. ਜਸਵਿੰਦਰ ਕੌਰ, ਮੁਖੀ ਜੁਆਲੋਜੀ ਵਿਭਾਗ, ਡਾ. ਉਪਮਾ ਅਰੋੜਾ, ਡਾ. ਹਮਿੰਦਰ ਸਿੰਘ ਅਤੇ ਡਾ. ਸਰਬਜੀਤ ਸਿੰਘ ਵੀ ਹਾਜ਼ਰ ਸਨ।