ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐੱਮ.ਏ. ਭੂਗੌਲ ਦੂਜਾ ਸਮੈਸਟਰ ਦੇ ਨਤੀਜੇ ’ਚ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਰਘੂ ਮਿਨਾਸ਼ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ 800 ਵਿਚੋਂ 629 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਨੇਹਾ ਭਾਰਦਵਾਜ ਨੇ 607 ਅਤੇ ਮਨਦੀਪ ਸਿੰਘ ਨੇ ਵੀ 607 ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ਤੇ ਦੂਜਾ ਸਥਾਨ ਅਤੇ ਮੁਸਕਾਨ ਨੇ 596 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਵਿਭਾਗ ਦੇ ਮੁੱਖੀ ਪ੍ਰੋ. ਜਸਬੀਰ ਸਿੰਘ ਰਾਣਾ ਹਾਜ਼ਰ ਸਨ।