ਜਲੰਧਰ :- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਬੀ.ਐੱਸਸੀ. (ਨਾਨ ਮੈਡੀਕਲ) ਸਮੈਸਟਰ ਪੰਜਵਾਂ ਦੇ
ਵਿਦਿਆਰਥੀ ਕਰਨਜੀਤ ਸਿੰਘ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਕੁਇਜ਼
ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕਰਨ ’ਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ
ਦੁਆਰਾ ਕਾਲਜ ਵਿਖੇ ਸਨਮਾਨਤ ਕੀਤਾ ਗਿਆ। ਆਨਲਾਇਨ ਮੋਡ ਰਾਹੀਂ ਮੁਕਾਬਲੇ ਵਿਚ ਹਿੱਸਾ
ਲੈਂਦਿਆਂ, ਇਸ ਵਿਦਿਆਰਥੀ ਨੇ ਜ਼ਿਲ੍ਹਾ ਜਲੰਧਰ ਪੱਧਰੀ ਮੁਕਾਬਲੇ ਵਿਚ ਦੂਸਰਾ ਸਥਾਨ ਪ੍ਰਾਪਤ
ਕੀਤਾ, ਜਿਸ ਵਿਚ ਪੂਰੇ ਜ਼ਿਲ੍ਹਾ ਜਲੰਧਰ ਦੇ ਪ੍ਰਤੀਭਾਗੀਆਂ ਨਾਲ ਮੁਕਾਬਲਾ ਕੀਤਾ ਗਿਆ। ਪ੍ਰਿੰਸੀਪਲ
ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀ ਨੂੰ ਉਸ ਦੀ ਇਸ ਜਿੱਤ ਲਈ ਵਧਾਈ ਦਿੱਤੀ ਅਤੇ ਭਵਿੱਖ
ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕਾਲਜ ਦੇ ਹੋਣਹਾਰ ਵਿਦਿਆਰਥੀ ਪੜ੍ਹਾਈ
ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਭਾਗ ਲੈਂਦੇ ਹਨ, ਜਿਸ ਨਾਲ ਉਨ੍ਹਾਂ ਦਾ
ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਬੁੱਧੀਜੀਵੀ ਤੇ ਹੋਣਹਾਰ ਵਿਦਿਆਰਥੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਮੈਰਿਟ ਵਿਚ ਆਉਂਦੇ ਹਨ। ਉਨ੍ਹਾਂ
ਨਾਲ ਹੀ ਐਲਕੇਸੀ-ਜੀਕੇ-ਕਲੱਬ ਦੇ ਯੋਗ ਵਿਦਿਆਰਥੀਆਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਦੀ
ਵਚਨਬੱਧਤਾ ਨੂੰ ਦੁਹਰਾਇਆ ਜੋ ਕਿ ਸਮੇਂ-ਸਮੇਂ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਹੋਰ
ਅਜਿਹੀਆਂ ਗਤੀਵਿਧੀਆਂ ਦੀ ਤਿਆਰੀ ਕਰ ਰਹੇ ਹਨ। ਵਿਦਿਆਰਥੀ ਕਰਨਜੀਤ ਨੇ ਕਾਲਜ ਪ੍ਰਿੰਸੀਪਲ ਡਾ.
ਗੁਰਪਿੰਦਰ ਸਿੰਘ ਸਮਰਾ ਜੀ ਅਤੇ ਐਲਕੇਸੀ-ਜੀਕੇ-ਕਲੱਬ ਦੇ ਕੋਆਰਡੀਨੇਟਰ ਪ੍ਰੋ. ਸੰਦੀਪ ਆਹੂਜਾ
ਦਾ ਸਿਖਲਾਈ ਅਤੇ ਸਹਾਇਤਾ ਲਈ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਤਰ੍ਹਾਂ ਦੇ ਸਮਾਗਮਾਂ ਦੀ
ਤਿਆਰੀ ਲਈ ਉਹਨਾਂ ਦਾ ਹੌਸਲਾ ਵਧਾਇਆ ਹੈ। ਇਸ ਮੌਕੇ ਡਾ. ਮਨੋਹਰ ਸਿੰਘ ਮੁਖੀ
ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਸੰਦੀਪ ਅਹੁਜਾ ਅਤੇ ਪ੍ਰੋ. ਪਲਵਿੰਦਰ ਸਿੰਘ ਵੀ ਹਾਜ਼ਰ ਸਨ।