ਫਗਵਾੜਾ 9 ਜੁਲਾਈ (ਸ਼ਿਵ ਕੋੜਾ) ਲਾਇੰਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਦੇ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਦੂਸਰਾ ਪ੍ਰੋਜੈਕਟ ਸਫਲਤਾ ਪੂਰਵਕ ਕੀਤਾ ਗਿਆ। ਜਿਸਦੇ ਤਹਿਤ ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਦੇ ਪੁੱਤਰ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਥਾਨਕ ਸਪਰੋੜ ਸਥਿਤ ਨੇਤਰਹੀਣ ਬਿਰਧ ਆਸ਼ਰਮ ਵਿਖੇ ਜੂਸ, ਬਿਸਕੁਟ, ਰਸ, ਸਨੈਕਸ ਅਤੇ ਕਈ ਤਰ੍ਹਾਂ ਦੇ ਫਲ ਭੇਂਟ ਕੀਤੇ ਗਏ। ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਉਹ ਹਰ ਸਾਲ ਆਪਣੇ ਇਕਲੌਤੇ ਪੁੱਤਰ ਦੇ ਜਨਮ ਦਿਨ ਦੀ ਖੁਸ਼ੀ ਵਿਚ ਆਸ਼ਰਮ ਦੇ ਵਸਨੀਕਾਂ ਦੀ ਸੇਵਾ ਵਿਚ ਅਜਿਹੇ ਉਪਰਾਲਾ ਕਰਦੇ ਹਨ। ਲਾਇਨ ਅਤੁਲ ਜੈਨ ਸਮੇਤ ਸਮੁੱਚੀ ਟੀਮ ਨੇ ਚਾਰਟਰ ਪ੍ਰਧਾਨ ਲਾਇਨ ਗੁਰਦੀਪ ਸਿੰਘ ਕੰਗ ਨੂੰ ਉਹਨਾਂ ਦੇ ਪੁੱਤਰ ਦੇ ਜਨਮ ਦਿਨ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਕਈ ਸਮਾਜ ਸੇਵੀ ਪ੍ਰੋਜੈਕਟ ਕੀਤੇ ਜਾਣਗੇ ਜਿਹਨਾਂ ਵਾਰੇ ਵਿਚਾਰ ਵਟਾਂਦਰਾ ਹੋ ਰਿਹਾ ਹੈ ਅਤੇ ਤਿਆਰੀਆਂ ਚਲ ਰਹੀਆਂ ਹਨ। ਇਸ ਦੌਰਾਨ ਆਸ਼ਰਮ ਦੇ ਮੈਨੇਜਰ ਮੁਖਤਿਆਰ ਸਿੰਘ ਨੇ ਗੁਰਦੀਪ ਸਿੰਘ ਕੰਗ ਸਮੇਤ ਲਾਇਨਜ ਕਲੱਬ ਫਗਵਾੜਾ ਸਿਟੀ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਸਕੱਤਰ ਸੁਨੀਲ ਢੀਂਗਰਾ, ਉਪ ਪ੍ਰਧਾਨ ਲਾਇਨ ਜੁਗਲ ਬਵੇਜਾ, ਲਾਇਨ ਹਰਦੀਪ ਕੁਮਾਰ ਆਦਿ ਹਾਜਰ ਸਨ।