ਜਲੰਧਰ (7-7-2022): ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਵੀਰਵਾਰ ਨੂੰ ਬਤੌਰ ਮੈਡੀਕਲ ਸੁਪਰੀਡੈਂਟ ਸਿਵਲ ਹਸਪਤਾਲ ਜਲੰਧਰ ਦਾ ਅਡੀਸ਼ਨਲ ਚਾਰਜ ਸੰਭਾਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਹਸਪਤਾਲ ਦੇ ਡਾਕਟਰਾਂ ਦੀ ਮੀਟਿੰਗ ਬੁਲਾਈ ਗਈ ਅਤੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਵੱਲੋਂ ਸਮੂਹ ਡਾਕਟਰਾਂ ਨੂੰ ਹਸਪਤਾਲ ਦੇ ਕੰਮਕਾਜ ਵਿੱਚ ਹੋਰ ਸੁਧਾਰ ਲਿਆਉਣ ਸੰਬੰਧੀ ਹਦਾਇਤ ਦਿੰਦੇ ਹੋਏ ਕਿਹਾ ਕਿ ਵਢੇਰੀ ਉਮਰ ਦੇ ਵਿਅਕਤੀਆਂ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜਾਂ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਇਲਾਜ ਮੁਹੱਈਆ ਕਰਵਾਈਆ ਜਾਵੇ।
ਡਾ. ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਸਿਹਤ ਵਿਭਾਗ ਦਾ ਮਕਸਦ ਆਮ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਸਿਵਲ ਹਸਪਤਾਲ ਵਿੱਚ ਕੁੱਲ 918 ਮਰੀਜਾਂ ਦੀ ਓ.ਪੀ.ਡੀ ਅਤੇ ਕੁੱਲ 384 ਮਰੀਜਾਂ ਦੀ ਆਈ.ਪੀ.ਡੀ. ਦੇਖੀ ਗਈ, ਜਿਨ੍ਹਾਂ ਵਿਚੋਂ 743 ਮਰੀਜਾਂ ਦੇ ਲੈਬ ਟੈਸਟ ਕੀਤੇ ਗਏ ਅਤੇ 54 ਨਵੇਂ ਮਰੀਜ ਹਸਪਤਾਲ ਵਿੱਚ ਦਾਖਲ ਕੀਤੇ ਗਏ, ਹਸਪਤਾਲ ਦੀ ਐਮਰਜੈਂਸੀ ਰਾਹੀਂ 24 ਮਰੀਜ ਦਾਖਲ ਹੋਏ। ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਵੱਡੀ ਗਿਣਤੀ ਵਿੱਚ ਹਸਪਤਾਲ ਵਿੱਚ ਮਰੀਜਾਂ ਦੀ ਆਮਦ ਅਤੇ ਉਨ੍ਹਾਂ ਦੀ ਸੰਭਾਲ ਨੂੰ ਦੇਖਦੇ ਹੋਏ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।
ਇਸਦੇ ਨਾਲ ਹੀ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਸਿਵਲ ਹਸਪਤਾਲ ਦੇ ਵੱਖ-ਵਾਰਡਾਂ ਦਾ ਦੌਰਾ ਕਰਕੇ ਹਸਪਤਾਲ ਵਿੱਚ ਸਫਾਈ ਵਿਵਸਥਾ ਅਤੇ ਮਰੀਜਾਂ ਦਾ ਜਾਇਜਾ ਲਿਆ ਗਿਆ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਹਸਪਤਾਲ ਦੀ ਸੁਰੱਖਿਆ ਦੇ ਮੱਦੇਨਜਰ ਹਸਪਤਾਲ ਦੇ ਸਿਕਉਰਿਟੀ ਗਾਰਡਜ਼ ਨਾਲ ਵੀ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਜਰੂਰੀ ਹਦਾਇਤਾਂ ਦਿੱਤੀਆਂ ਗਈਆਂ ਅਤੇ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।