ਫਗਵਾੜਾ 28 ਜੂਨ (ਸ਼ਿਵ ਕੋੜਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਨਗਰ ਨਿਗਮ ਫਗਵਾੜਾ ਦੇ ਸਹਿਯੋਗ ਨਾਲ ਸੀਨੀਅਰ ਕਾਂਗਰਸੀ ਆਗੂ ਮੁਕੇਸ਼ ਭਾਟੀਆ ਦੀ ਦੇਖ ਰੇਖ ਹੇਠ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਨੀਲੇ ਕਾਰਡ ਧਾਰਕਾਂ ਦੇ ਆਯੁਸ਼ਮਾਨ ਭਾਰਤ ਬੀਮਾ ਯੋਜਨਾ ਦੇ ਕਾਰਡ ਬਨਾਉਣ ਸਬੰਧੀ ਇਕ ਕੈਂਪ ਵਾਰਡ ਨੰਬਰ 7 ਦੇ ਅੰਬੇਡਕਰ ਪਾਰਕ ਪਲਾਹੀ ਗੇਟ ਫਗਵਾੜਾ ਵਿਖੇ ਲਗਾਇਆ ਗਿਆ ਅਤੇ ਲੋੜਵੰਦਾਂ ਦੇ ਆਨਲਾਈਨ ਫਾਰਮ ਭਰੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਮੁਕੇਸ਼ ਭਾਟੀਆ ਨੇ ਦੱਸਿਆ ਕਿ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਹੇਠ ਇਹ ਕੈਂਪ ਲਗਾਇਆ ਗਿਆ ਹੈ ਜਿਸਦਾ ਮੁੱਖ ਉਦੇਸ਼ ਹਰ ਸਰਕਾਰੀ ਯੋਜਨਾ ਦਾ ਲਾਭ ਜਨਤਾ ਤਕ ਪਹੁੰਚਾਉਣਾ ਹੈ। ਜਲਦੀ ਹੀ ਅਪਲਾਈ ਕਰਨ ਵਾਲੇ ਲਾਭ ਪਾਤਰੀਆਂ ਨੂੰ ਬੀਮਾ ਕਾਰਡ ਡੋਰ-ਟੂ-ਡੋਰ ਪਹੁੰਚਾਏ ਜਾਣਗੇ। ਇਸ ਯੋਜਨਾ ਤਹਿਤ ਸਰਕਾਰੀ ਅਤੇ ਭਾਰਤ ਸਰਕਾਰ ਵਲੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਵਿਚ ਪੰਜ ਲੱਖ ਰੁਪਏ ਤੱਕ ਦੇ ਕੈਸ਼ ਲੈਸ ਇਲਾਜ ਦੀ ਸੁਵਿਧਾ ਦਿੱਤੀ ਜਾਂਦੀ ਹੈ।