ਫਗਵਾੜਾ 7 ਨਵੰਬਰ (ਸ਼ਿਵ ਕੋੜਾ) ਪੰਜਾਬ ਸਰਕਾਰ ਵਲੋ ਕੀਤੇ ਐਸਸੀ ਬੀਸੀ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਇੱਕ ਵਿਸ਼ਾਲ ਰੋਸ ਧਰਨਾ ਸੋਮਵਾਰ 9 ਨਵੰਬਰ ਨੂੰ 10 ਤੋਂ 2 ਵੱਜੇਂ ਤਕ ਫਗਵਾੜਾ ਬਾਈਪਾਸ ਉੱਤੇ ਦਿੱਤਾ ਜਾ ਰਿਹਾ ਹੈ ਇਹ ਜਾਣਕਾਰੀ ਦਿੰਦੇ ਹੋਏ ਜਿੱਲਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ ਅਤੇ ਸਾਬਕਾ ਡਿਪਟੀ ਮੇਅਰ ਫਗਵਾੜਾ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਧਰਨੇ ਵਿਚ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਸ. ਬਿਕਰਮ ਸਿੰਘ ਮਜੀਠੀਆ , ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਾਗੀਰ ਕੋਰ ਸਮੇਤ ਹੋਰ ਅਕਾਲੀ ਦਲ ਦੀ ਲੀਡਰਸ਼ਿਪ ਸ਼ਾਮਲ ਹੋਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਘੁਟਾਲਿਆਂ ਦਾ ਪਰਦਾ ਫਾਸ਼ ਕੀਤਾ ਜਾਵੇਗਾ ।
ਖੁਰਾਣਾ ਨੇ ਦੱਸਿਆ ਕਿ ਪੰਜਾਬ ਵਿਚ ਪਹਿਲਾਂ ਜ਼ਹਿਰੀਲੀ ਸ਼ਰਾਬ ਘੋਟਾਲਾ,ਬੀਜ ਘੋਟਾਲਾ ਅਤੇ ਹੁਣ ਸਕਾਲਰਸ਼ਿਪ ਘੋਟਾਲਾ ਨੂੰ ਦੇਖ ਕੇ ਲੱਗਦਾ ਹੈ ਕਿ ਪੰਜਾਬ ਸਰਕਾਰ ਘੁਟਾਲਿਆਂ  ਦੀ ਸਰਕਾਰ ਬਣ ਚੁੱਕੀ ਹੈ ਪੰਜਾਬ ਕਾਂਗਰਸ ਅਸਲ ਵਿਚ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਲੋਕਾਂ ਨੂੰ ਭਰਮਾ ਕੇ ਸੱਤਾ ਤੇ ਕਾਬਜ਼ ਤਾਂ ਹੋ ਗਈ,ਪਰ ਸੱਤਾ ‘ਚ ਆਉਣ ਤੇ ਆਪਣੇ ਵਾਅਦਿਆਂ ਤੋਂ ਮੁਨਕਰ ਹੋ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਉਨਾਂ ਕਿਹਾ ਕਿ ਪੰਜਾਬ ਵਿਚ ਲਾ ਐਂਡ ਆਰਡਰ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ  ਗੈਂਗਸਟਰਵਾਦ ਅਤੇ ਨਸ਼ਾਖੋਰੀ ਨੂੰ ਰੋਕਣ ਦੀ ਵਜਾਏ ਇਸ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਖੁਰਾਣਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਵਿਚ ਹੋ ਰਹੇ ਘੁਟਾਲਿਆਂ  ਅਤੇ ਬੇਨਿਯਮੀਆਂ ਦਾ ਸ਼ਰੇਆਮ ਭਾਂਡਾ ਭੰਨਣ ਦਾ ਫ਼ੈਸਲਾ ਲਿਆ ਹੈ ਤਾਂ ਕਿ ਲੋਕ ਜਾਗਰੂਕ ਹੋ ਸਕਣ ਖੁਰਾਣਾ ਨੇ ਸਮੂਹ ਅਕਾਲੀ ਵਰਕਰਾਂ ਅਤੇ ਨੋਜਵਾਨਾ ਨੂੰ ਅਪੀਲ ਕੀਤੀ ਕਿ ਹੁੰਮਹੁਮਾ ਕੇ ਧਰਨੇ ਵਿਚ ਸ਼ਾਮਲ ਹੋਣ ਅਤੇ ਪੰਜਾਬ ਸਰਕਾਰ ਦੀਆਂ ਜੜਾ ਹਿਲਾ ਕੇ ਰੱਖ ਦੇਣ