ਅੰਮ੍ਰਿਤਸਰ,18 ਸਤੰਬਰ – ਨਵੰਬਰ ਮਹੀਨੇ ‘ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਇਸ ਸਰਵੇ ਪ੍ਰਤੀ ਉਤਸ਼ਾਹਤ ਕਰਨ ਲਈ ਅੱਜ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਅੰਮ੍ਰਿਤਸਰ ਸੁਸ਼ੀਲ ਕੁਮਾਰ ਤੁਲੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਰੋੜੀਵਾਲਾ ਦਾ ਨਰੀਖਣ ਕੀਤਾ ਗਿਆ।
ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲ ਦੀ ਨੈਸ ਸਰਵੇ ਸੰਬੰਧੀ ਤਿਆਰੀ ਦਾ ਜਾਇਜ਼ਾ ਲੈਣ ਉਪਰੰਤ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਨੈਸ ਸਬੰਧੀ ਤਿਆਰੀ ਅਤੇ ਸਕੂਲ ਦੀ ਪ੍ਰਭਾਵਸ਼ਾਲੀ ਸਮਾਰਟ ਦਿਖ ਤੇ ਬਾਲਾ ਵਰਕ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਸਕੂਲ ਸਟਾਫ ਦੀ ਭਰਪੂਰ ਸ਼ਲਾਘਾ ਵੀ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਨੈਸ਼ਨਲ ਪੱਧਰ ਦੇ ਇਸ ਸਰਵੇ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲ ਹਰ ਪੱਖ ਤੋਂ ਤਿਆਰੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਇਸ ਵਾਰ ਵੀ ਸਾਡਾ ਸੂਬਾ ਸਭ ਤੋਂ ਮੋਹਰੀ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਵੱਲੋਂ ਤਿਆਰ ਕੀਤੇ ਗਏ ਨਮੂਨੇ ਦੀ ਪ੍ਰਸ਼ਨਾਵਲੀ ਜਿਲ੍ਹੇ ਦੇ ਹਰੇਕ ਸਕੂਲ ਤੱਕ ਪੁੱਜਦੀ ਕੀਤੀ ਜਾ ਚੁੱਕੀ ਹੈ,ਜਿਸ ਤਹਿਤ ਹੀ ਨੈਸ ਦੀ ਯੋਜਨਾਬੱਧ ਤਰੀਕੇ ਨਾਲ ਤਿਆਰੀ ਕੀਤੀ ਜਾ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਰਾਜਿੰਦਰ ਸਿੰਘ, ਮੁੱਖ ਅਧਿਆਪਕਾ ਪਲਵਿੰਦਰ ਕੌਰ, ਅਧਿਆਪਕ ਮਨਪ੍ਰੀਤ ਸਿੰਘ ਸੰਧੂ,ਹਰਪਿੰਦਰ ਸਿੰਘ ਗਿੱਲ, ਅਜਮੇਰਪਾਲ ਕੌਰ,ਜਸਬੀਰ ਕੌਰ, ਹਰਪ੍ਰੀਤ ਕੌਰ,ਜਤਿੰਦਰ ਕੌਰ ਆਦਿ ਹਾਜ਼ਰ ਸਨ।
।