ਭਾਰਤ ਦੇ ਮੁੱਖ ਚੋਣ ਕਮੀਸ਼ਨਰ ਜੀ ਦੀਆਂ ਹਦਾਇਤਾਂ ਅਨੁੰੂਸਾਰ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਅੱਜ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਸੀ.ਡੀ.ਟੀ.ਪੀ ਵਿਭਾਗ ਨੇ ਆਪਣੇ ਪ੍ਰਸਾਰ ਕੇਂਦਰ ਭੋਗਪੁਰ (ਜਲੰਧਰ) ਵਿੱਖੇ ਵੋਟਾ ਪ੍ਰਤੀ ਵਿੱਦਾਆਰਥੀਆਂ ਨੂੰ ਜਾਗਰੂਕ ਕੀਤਾ।ਪ੍ਰਿੰਸੀਪਲ ਜੀ ਦੁਆਰਾ ਵੋਟ ਦੀ ਮਹੱਤਤਾ ਸੰਬਧੀ ਚਾਨਣਾਂ ਪਾਉਦੇਂ ਹੋਏ ਬੱਚਿਆਂ ਨੂੰ ਨਿਡਰਤਾਂ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਇਸਤੇਮਾਲ ਕਰਨ ਦੀ ਗੱਲ ਕਹੀ ਗਈ।ਨੋਢਲ ਅਫ਼ਸਰ ਪ੍ਰੋ. ਕਸ਼ਮੀਰ ਕੁਮਾਰ ਜੀ ਨੇ ਸਾਰੇ ਹਾਜਿਰ ਵਿੱਦਾਆਰਥੀਆਂ ਅਤੇ ਸਟਾਫ਼ ਮੈਬਰਾਂ ਨੂੰ ਆਪਣੀ ਵੋਟ ਬਣਾਉਣ ਅਤੇ ਪਾਉਣ ਸਬੰਧੀ ਸੋਂਹ ਚੁਕਾਈ।ਉਨ੍ਹਾ ਬੱਚਿਆਂ ਨੂੰ ਨਵੀਆਂ ਤਕਨੀਕਾ ਰਾਹੀਂ ਆਪਣੀ ਵੋਟਰ ਕਾਰਡ ਬਣਾਉਣ ਜਾ ਇਸ ਵਿੱਚ ਤਰਮੀਮ ਕਰਨ ਦੇ ਢੰਗ ਤਰੀਕੇ ਦੱਸੇ। ਇਸ ਮੋਂਕੇ ਤੇ ਸੀ.ਡੀ.ਟੀ.ਪੀ. ਵਿਭਾਗ ਵਲੋਂ ਵੋਟ ਦੀ ਮਹੱਤਤਾ ਨੂੰ ਦਰਸਾਉਂਦਾ ਹੋਇਆ ਇੱਕ ਰੰਗੀਨ ਇਸ਼ਤਿਹਾਰ ਜਾਰੀ ਕੀਤਾ ਗਿਆ। ਵਿਭਾਗ ਦੇ ਮਿਸ ਨੇਹਾ (ਸੀ. ਡੀ. ਕੰਸਲਟੈਂਟ), ਸ਼੍ਰੀ ਸੁਖਦੇਵ ਰਾਜ (ਇੰਚਾਰਜ) ਦੇ ਯਤਨਾਂ ਸਦਕਾਂ ਇਹ ਜਾਗਰੁਕ ਮੁਹਿੰਮ ਨੇਪੜੇ ਚੜੀ।