ਜਲੰਧਰ 25 ਫਰਵਰੀ 2021
ਜ਼ਿਲ੍ਹਾ ਮੈਜਿਸਟਰੇਟ ਜਲੰਧਰ  ਘਨਸ਼ਿਆਮ ਥੋਰੀ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਤੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਪੰਜਾਬ ਲਿਕੁਅਰ ਲਾਇਸੰਸ ਨਿਯਮਾਵਲੀ 1956 ਦੇ ਨਿਯਮ 9 ਨਾਲ ਪੜ੍ਹਿਆ ਜਾਵੇ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 26.02.2021 ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਨਿਗਮ ਜਲੰਧਰ ਦੀ ਹਦੂਦ ਅੰਦਰ ਸਜਾਈ ਜਾ ਰਹੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।