ਜਲੰਧਰ : ਪਠਾਨਕੋਟ ਮਾਰਗ ਤੇ ਪੈਂਦੇ ਪਿੰਡ ਨੂਰਪੁਰ ਨਜ਼ਦੀਕ ਸੜਕ ਹਾਦਸੇ ਨੌਜਵਾਨ ਮਜ਼ਦੂਰ ਦੀ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਗੁੱਡੂ ਕੁਮਾਰ 21, ਪੁੱਤਰ ਰਾਜੇਸ਼ ਕੁਮਾਰ ਵਾਸੀ ਬਸਤੀ ਬੁਜਵਾਲ ਜ਼ਿਲ੍ਹਾ ਆਜ਼ਮਗੜ੍ਹ ,ਯੂਪੀ ਹਾਲ ਵਾਸੀ ਕਿਰਾਏਦਾਰ ਸੰਤੋਖਪੁਰਾ, ਜਲੰਧਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਸ਼ਾਮ ਗੁੱਡੂ ਕੁਮਾਰ ਰੋਜ਼ਾਨਾ ਦੀ ਤਰ੍ਹਾਂ ਸਾਈਕਲ ਤੇ ਸਵਾਰ ਹੋ ਕੇ ਧੋਗੜੀ ਰੋਡ ਤੇ ਸਥਿਤ ਫੈਕਟਰੀ ਵਿੱਚ ਰਾਤ ਦੀ ਡਿਊਟੀ ਕਰਨ ਜਾ ਰਿਹਾ ਸੀ ਤਾਂ ਜਦ ਨੂਰਪੁਰ ਤੋਂ ਕਬੂਲਪੁਰ ਵਿਚਕਾਰ ਪੁੱਜਾ ਤਾਂ ਪਿੱਛੋਂ ਆ ਰਹੇ ਟਰੈਕਟਰ ਟਰਾਲੀ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਦੋਰਾਨ ਉਹ ਸੜਕ ´ਤੇ ਡਿੱਗ ਗਿਆ। ਅਤੇ ਟ੍ਰੈਕਟਰ ਦਾ ਟਾਇਰ ਉਸ ਦੇ ਸਿਰ ਤੋਂ ਲੰਘ ਗਿਆ। ਜਿਸ ਦੌਰਾਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਥਾਣਾ ਮਕਸੂਦਾਂ ਦੇ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੇ ਹੀ ਉਨ੍ਹਾਂ ਵੱਲੋਂ ਐਂਬੂਲੈਂਸ ਨੂੰ ਸੂਚਨਾ ਦੇ ਦਿੱਤੀ। ਪਰ ਮੌਕੇ ਤੇ ਪੁੱਜ ਕੇ ਪਤਾ ਲੱਗਾ ਕਿ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਟਰੈਕਟਰ ਟਰਾਲੀ ਚਾਲਕ ਫ਼ਰਾਰ ਹੋਣ´ਚ ਸਫ਼ਲ ਹੋ ਗਿਆ। ਪਰ ਉਨ੍ਹਾਂ ਵੱਲੋਂ ਟਰੈਕਟਰ ਟਰਾਲੀ ਕਬਜ਼ੇ ਵਿਚ ਲੈ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਅਤੇ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਿ੍ਤਕ ਨੌਜਵਾਨ ਦੇ ਵਾਰਸਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਅਤੇ ਉਨ੍ਹਾਂ ਦੇ ਜਲੰਧਰ ਪੁੱਜਣ ਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ।