ਫਗਵਾੜਾ  21 ਅਗਸਤ (ਸ਼ਿਵ ਕੋੜਾ) ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ ਕੰਪੇਨ ਅਧੀਨ ਕਰੋੜਾਂ  ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ । ਜਿਸ ਦੇ ਤਹਿਤ ਅੱਜ ਸਥਾਨਕ ਬੀ. ਡੀ. ਪੀ. ਓ ਦਫਤਰ ਸਥਿਤ ਬਲਾਕ ਸੰਮਤੀ ਦਫਤਰ ਫਗਵਾੜਾ ਵਿਖੇ ਹਲਕਾ ਫਗਵਾੜਾ ਦੇ ਕਰੀਬ  40 ਪਿੰਡਾਂ ਦੀਆਂ ਪੰਚਾਇਤਾਂ ਨੂੰ ਸਮਾਰਟ ਵਿਲੇਜ ਕੰਪੇਨ ਅਧੀਨ ਦੂਸਰੇ ਦੌਰ ਵਿੱਚ ਵਿਕਾਸ ਕਾਰਜਾਂ ਦੇ ਪ੍ਰਵਾਨਗੀ ਪੱਤਰ ਅਤੇ ਲੋੜੀਂਦੀ ਗ੍ਰਾਂਟ ਦੇ ਚੈੱਕ ਵੰਡਣ ਸਬੰਧੀ ਸਮਾਗਮ ਦਾ ਆਯੋਜਨ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁਲਾਰਾਈ ਦੀ ਅਗਵਾਈ ਅਤੇ ਬੀ ਡੀ. ਪੀ. ਓ. ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ       ਸੁਚੱਜੇ ਢੰਗ ਨਾਲ ਕੀਤਾ ਗਿਆ । ਇਸ ਮੌਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ  ਅਤੇ  ਉਹਨਾਂ ਦੇ ਨਾਲ ਜਿਲ੍ਹਾ ਪ੍ਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ ਅਤੇ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਤੇ ਸਰਪੰਚ ਜਗਜੀਵਨ ਲਾਲ  (ਖਲਵਾੜਾ ਕਲੋਨੀ ) ਆਦਿ ਵੀ ਹਾਜ਼ਰ ਸਨ । ਸਮਾਗਮ ਦੌਰਾਨ ਪੰਚਾਂ – ਸਰਪੰਚਾਂ ਨੂੰ  ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ ਕੰਪੇਨ ਅਧੀਨ ਹਲਕਾ ਫਗਵਾੜਾ ਨੂੰ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜ ਕਰਵਾ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ  ਉਹਨਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ । ਉਹਨਾਂ ਪੰਚਾਇਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰੇਕ ਪਿੰਡ ਦੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ ਤੇ ਵਿਕਾਸ ਪੱਖੋਂ ਕਿਸੇ ਵੀ ਪਿੰਡ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਮੁੱਦੇ ‘ਤੇ ਜੋ ਵੀ ਵਾਅਦੇ ਕੀਤੇ ਹਨ, ਉਹਨਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ । ਇਸ ਮੌਕੇ ਚੇਅਰਮੈਨ ਗੁਰਦਿਆਲ ਸਿੰਘ ਭੁਲਾਰਾਈ ਨੇ ਕਿਹਾ ਕਿ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਚੋਣਾਂ ਦੌਰਾਨ ਲੋਕਾਂ ਨਾਲ ਵਿਕਾਸ ਕਾਰਜਾਂ ਦਾ ਵਾਅਦਾ ਕੀਤਾ , ਜਿਸ ਦੇ ਚੱਲਦਿਆਂ ਸਮੁੱਚੇ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ । ਉਹਨਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿਤੀ ਜਾਵੇਗੀ। ਇਸ ਮੌਕੇ ਪੰਚਾਂ -ਸਰਪੰਚਾਂ ਨੂੰ ਸੰਬੋਧਨ ਕਰਦਿਆਂ ਬੀ ਡੀ. ਪੀ. ਓ. ਸੁਖਦੇਵ ਸਿੰਘ ਨੇ ਕਿਹਾ ਕਿ ਉਹ ਮਗਨਰੇਗਾ  ਅਧੀਨ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ । ਇਸ ਮੌਕੇ ਸਮੂਹ ਪੰਚਾਂ – ਸਰਪੰਚਾਂ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਗ੍ਰਾਂਟਾਂ ਦੇ ਚੈੱਕ ਦੇਣ ਲਈ ਧੰਨਵਾਦ ਕੀਤਾ । ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ਫਗਵਾੜਾ ਜਗਜੀਵਨ ਲਾਲ ( ਖਲਵਾੜਾ ਕਲੋਨੀ ਸਰਪੰਚ ) ,ਰਾਮ ਮੂਰਤੀ ਭਾਣੋਕੀ ਸੀਨੀਅਰ ਕਾਂਗਰਸੀ ਆਗੂ, ਵਿੱਕੀ ਰਾਣੀਪੁਰ, ਜਤਿੰਦਰ ਸਿੰਘ ਲਖਪੁਰ, ਗੱਭਰੂ ਖੁਰਮਪੁਰ ਯੂਥ ਆਗੂ,  ਸ਼ਨੀ ਰਾਏ, ਅਮਨਦੀਪ ਲੰਬੜਦਾਰ, ਬਲਜੀਤ ਰਾਏ ਤੋਂ ਇਲਾਵਾ ਉਂਕਾਰ ਸਿੰਘ, ਸਰਪੰਚ ਗੁਰਦੀਪ ਕੌਰ, ਬਲਜਿੰਦਰ ਕੌਰ, ਜਰਨੈਲ ਸਿੰਘ, ਸੁਰਿੰਦਰ ਕੁਮਾਰ, ਦੇਸ਼ ਰਾਜ ਝੱਲੀ, ਹਰਜੀਤ ਸਿੰਘ, ਕਮਲਾ ਰਾਣੀ, ਸਰਬਣ ਸਿੰਘ, ਕੁਲਵਿੰਦਰ ਕੁਮਾਰ, ਖੇਮ ਰਾਮ, ਸੁਰਜੀਤ ਕੌਰ, ਕਮਲੇਸ਼ ਕੌਰ, ਰੇਸ਼ਮਾ, ਗੁਰਦੀਪ ਕੁਮਾਰ ਬੰਗੜ, ਕਮਲਾ ਦੇਵੀ, ਸੋਮ ਨਾਥ, ਸੁਨੀਤਾ ਦੇਵੀ,  ਇੰਦਰਜੀਤ ਕੌਰ, ਸੁਖਵਿੰਦਰ ਸਿੰਘ, ਪਰਸ਼ੋਤਮ ਲਾਲ, ਸਵਰਨ ਕੌਰ, ਸਤਪਾਲ ਸਿੰਘ, ਹਰਵਿੰਦਰ ਸਿੰਘ, ਸੁਰਿੰਦਰਪਾਲ ਅਤੇ ਦਫਤਰੀ ਸਟਾਫ ਦੇ ਕਰਮਚਾਰੀ ਵੀ  ਹਾਜ਼ਰ ਸਨ
ਤਸਵੀਰ ਸਮੇਤ :  ਫਗਵਾੜਾ ਵਿਖੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡਦੇ ਹੋਏ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਗੁਰਦਿਆਲ ਸਿੰਘ ਭੁੱਲਾਰਾਈ, ਸੁਖਦੇਵ ਸਿੰਘ, ਨਿਸ਼ਾ ਰਾਣੀ ਖੇੜਾ, ਜਗਜੀਵਨ ਲਾਲ, ਰਾਮ ਮੂਰਤੀ ਭਾਣੋਕੀ, ਜਤਿੰਦਰ ਸਿੰਘ ਲਖਪੁਰ, ਵਿੱਕੀ ਰਾਣੀਪੁਰ ਅਤੇ ਹੋਰ ।