ਜਲੰਧਰ, 21 ਨਵੰਬਰ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਜਲੰਧਰ ਵਿਖੇ ਕੈਂਸਲ ਕੀਤੇ ਗਏ ਬੂਥਾਂ ਦੀ ਨਿਲਾਮੀ 27 ਨਵੰਬਰ 2020 ਨੂੰ ਦੁਪਹਿਰ 12.00 ਵਜੇ ਕੀਤੀ ਜਾਵੇਗੀ। ਇਸ ਸਬੰਧੀ ਦਰਖਾਸਤਾਂ 27 ਨਵੰਬਰ ਸਵੇਰੇ 10.00 ਵਜੇ ਤੱਕ ਦਿੱਤੀਆਂ ਜਾ ਸਕਦੀਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚਾਹਵਾਨ ਵਿਅਕਤੀ ਆਪਣੀਆਂ ਦਰਖਾਸਤਾਂ ਆਪਣੇ ਸ਼ਨਾਖਤੀ ਸਬੂਤ ਸਮੇਤ ਨਜ਼ਾਰਤ ਸ਼ਾਖਾ, ਦਫ਼ਤਰ, ਡਿਪਟੀ ਕਮਿਸ਼ਨਰ, ਜਲੰਧਰ (ਕਮਰਾ ਨੰਬਰ 122, 123) ਵਿਖੇ ਜਮ੍ਹਾ ਕਰਵਾ ਸਕਦੇ ਹਨ।