ਜਲੰਧਰ
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਖਿਲਾਫ਼ ਜਾਰੀ ਜੰਗ ਦੌਰਾਨ ਲਏ ਗਏ ਕੋਵਿਡ-19 ਟੈਸਟਾਂ ਵਿਚੋਂ 89 ਫੀਸਦ ਪਾਏ ਗਏ ਨੈਗੇਟਿਵ
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਜਿਨਾਂ ਵਲੋਂ ਲਾਕਡਾਊਨ ਦੌਰਾਨ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਫਲੈਗ ਮਾਰਚ ਕੱਢਿਆ ਗਿਆ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਵਾਇਰਸ ਸਬੰਧੀ ਗਲੇ ਰਾਹੀਂ ਲਏ ਗਏ 6278 ਟੈਸਟਾਂ ਵਿਚੋਂ ਜ਼ਿਲ•ੇ ਵਿੱਚ 218 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਅਤੇ 5613 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ•ਾਂ ਅੱਗੇ ਦੱਸਿਆ ਕਿ 267 ਟੈਸਟਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 181 ਲੋਕਾਂ ਨੂੰ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਅਤੇ ਤੰਦਰੁਸਤ ਹੋਣ ‘ਤੇ ਸਿਵਲ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਉਨ•ਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ ਅਤੇ ਇਨਾਂ ਵਿਚੋਂ ਕਿਸੇ ਦੀ ਵੀ ਹਾਲਤ ਨਾਜੁਕ ਨਹੀਂ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ 103 ਟੀਮਾਂ ਵਲੋਂ ਘਰ-ਘਰ ਜਾ ਕੇ ਸਰਵੇ ਕਰਨ ਤਹਿਤ ਅੱਜ 8311 ਘਰਾਂ ਦਾ ਦੌਰਾ ਕਰਕੇ 35846 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਉਨ•ਾਂ ਦੱਸਿਆ ਜ਼ਿਲ•ੇ ਵਿੱਚ ਹੁਣ ਤੱਕ 8427 ਲੋਕਾਂ ਨੂੰ ਘਰਾਂ ਵਿੱਚ ਹੋਮ ਕੁਆਰੰਟੀਨ ਕੀਤਾ ਗਿਆ ਸੀ ਜਿਸ ਵਿਚੋਂ 7592 ਲੋਕਾਂ ਵਲੋਂ 14 ਦਿਨਾਂ ਦਾ ਹੋਮ ਕੁਆਰੰਟੀਨ ਦਾ ਸਮਾਂ ਪੂਰਾ ਕਰ ਲਿਆ ਗਿਆ ਹੈ ਅਤੇ 835 ਲੋਕਾਂ ਦਾ ਹੋਮ ਕੁਆਰੰਟੀਨ ਸਮਾਂ ਚੱਲ ਰਿਹਾ ਹੈ। ਉਨ•ਾਂ ਦੱਸਿਆ ਕਿ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਕੋਰੋਨਾ ਵਾਇਰਸ ਖਿਲਾਫ਼ ਜੰਗ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਦੋਵਾਂ ਅਧਿਕਾਰੀਆਂ ਨੇ ਦੁਹਰਾਇਆ ਕਿ ਜਦੋਂ ਤੱਕ ਜ਼ਿਲ•ੇ ਵਿਚੋਂ ਕੋਰੋਨਾ ਵਾਇਰਸ ਪੂਰੀ ਤਰ•ਾਂ ਖ਼ਤਮ ਨਹੀਂ ਹੋ ਜਾਂਦਾ ਉਹ ਅਰਾਮ ਨਾਲ ਨਹੀਂ ਬੈਠਣਗੇ। ਉਨ•ਾਂ ਕਿਹਾ ਕਿ ਲੋਕਾਂ ਦੇ ਵੱਡਮੁੱਲੇ ਸਹਿਯੋਗ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੈਲਪ ਹੋਮ ਕੁਆਰੰਟੀਨ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਆਪਣੀ ਜਿੰਦਗੀ ਦਾ ਅਹਿਮ ਹਿੱਸਾ ਬਣਾਇਆ ਜਾਵੇ।