ਜਲੰਧਰ :
ਜ਼ਿਲ ਦੇ ਸਾਰੇ ਖ਼ਰੀਦ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇਕ ਵਿਸ਼ੇਸ਼ ਪਹਿਲ ਕਦਮੀ ਕਰਦਿਆਂ 15 ਅਪ੍ਰੈਲ ਤੋਂ 31 ਮਈ ਤੱਕ ਚੱਲਣ ਵਾਲੀ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਇਕ ਵਿਸ਼ੇਸ਼ ਮੁਹਿੰਮ ਦੌਰਾਨ ਦਵਾਈ ਦਾ ਛਿੜਕਾਅ ਕਰਕੇ ਰੋਗਾਣੂ ਮੁਕਤ ਕੀਤੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ•ੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ 156 ਖ਼ਰੀਦ ਕੇਂਦਰਾਂ ਨੂੰ ਰੋਗਾਣੂ ਮੁਕਤ ਕਰਨ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਉਨ•ਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸੈਂਕੜੇ ਕਿਸਾਨ ਰੋਜ਼ਾਨਾ ਮੰਡੀਆਂ ਵਿੱਚ ਆਉਣਗੇ ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਜ਼ਿਲ•ੇ ਦੀਆਂ ਮੰਡੀਆਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਰੂਰੀ ਉਪਰਾਲੇ ਕੀਤੇ ਜਾਣ। ਉਨ•ਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ•ਾ ਪ੍ਰਸ਼ਾਸਨ ਵਲੋਂ ਸਾਰੇ ਖ਼ਰੀਦ ਕੇਂਦਰਾਂ ਨੂੰ ਨਿਯਮਤ ਤੌਰ ‘ਤੇ ਰੋਗਾਣੂ ਮੁਕਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਬੋਰਡ ਦੀਆਂ ਟੀਮਾਂ ਵਲੋਂ 15 ਅਪ੍ਰੈਲ ਤੋਂ 31 ਮਈ ਤੱਕ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਸਾਰੇ ਖ਼ਰੀਦ ਕੇਂਦਰਾਂ ਨੂੰ ਡੀ-ਸੈਨੀਟਾਈਜ਼ ਕਰਨ ਲਈ ਦਵਾਈ ਦੇ ਛਿੜਕਾਅ ਨੂੰ ਯਕੀਨੀ ਬਣਾਇਆ ਜਾਵੇਗਾ। ਉਨ•ਾਂ ਕਿਹਾ ਕਿ ਇਸ ਦਾ ਇਕੋ ਮੰਤਵ ਕੋਰੋਨਾ ਵਾਇਰਸ ਨੂੰ ਮੰਡੀ ਵਿੱਚ ਫੈਲਣ ਤੋਂ ਰੋਕਣਾ ਹੈ ਅਤੇ ਛਿੜਕਾਅ ਲਈ ਦਵਾਈ ਜ਼ਿਲ•ਾ ਮੰਡੀ ਅਫ਼ਸਰ ਵਲੋਂ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬੋਰਡ ਦੀਆਂ ਟੀਮਾਂ ਵਲੋਂ ਸੋਡੀਅਮ ਹਾਈਪੋਕਲੋਰਾਈਟ ਦਾ ਮੰਡੀਆਂ ਵਿੱਚ ਛਿੜਕਾਅ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਮੰਡੀਆਂ ਵਿੱਚ ਦਵਾਈ ਦੇ ਛਿੜਕਾਅ ਦੇ ਨਾਲ ਨਾਲ ਜ਼ਿਲ•ਾ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਕਰਮਚਾਰੀਆਂ ਲਈ ਮੰਡੀਆਂ ਵਿੱਚ ਮਾਸਕ, ਹੈਂਡ ਸੈਨੀਟਾਈਜ਼ਰ, ਸਾਬਣ ਤੇ ਪਾਣੀ ਨੂੰ ਯਕੀਨੀ ਬਣਾਇਆ ਜਾਵੇਗਾ। ਉਨ•ਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।